The Khalas Tv Blog Punjab ਮੁੱਖ ਮੰਤਰੀ ਨੇ ਬੱਸ ਹਾਦਸੇ ਤੇ ਦੁੱਖ ਕੀਤਾ ਪ੍ਰਗਟ!
Punjab

ਮੁੱਖ ਮੰਤਰੀ ਨੇ ਬੱਸ ਹਾਦਸੇ ਤੇ ਦੁੱਖ ਕੀਤਾ ਪ੍ਰਗਟ!

ਬਿਉਰੋ ਰਿਪੋਰਟ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan)  ਨੇ ਬਟਾਲਾ-ਕਾਦੀਆਂ ਰੋਡ (Batala-Qadian Road) ‘ਤੇ ਹੋਏ ਬੱਸ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ, ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ ‘ਤੇ ਹਨ ਅਤੇ ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।

ਦੱਸ ਦੇਈਏ ਕਿ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵੱਡਾ ਬੱਸ ਹਾਦਸਾ ਵਾਪਰਿਆ ਹੈ। ਇਹ ਬੱਸ ਬਟਾਲਾ ਤੋਂ ਮੋਹਾਲੀ ਨੂੰ ਜਾ ਰਹੀ ਸੀ, ਇਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵਿਚ ਕਈ ਲੋਕ ਜਖਮੀ ਵੀ ਹੋਏ ਹਨ।

ਇਹ ਵੀ ਪੜ੍ਹੋ – ਪੰਜਾਬ ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ! ਜਖਮੀ ਹਸਪਤਾਲ ਦਾਖਲ

 

 

Exit mobile version