Punjab

ਮੁੱਖ ਮੰਤਰੀ ਨੇ ਝੋਨੇ ਦੀ ਖਰੀਦ ਨੂੰ ਲੈ ਕੀ ਕੀਤੀ ਮੀਟਿੰਗ!

ਬਿਉਰੋ ਰਿਪੋਰਟ – ਪੰਜਾਬ ਵਿਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਅਫਸਰਾਂ ਦੇ ਨਾਲ ਖਰੀਦ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਦੇ ਵਿਚ ਰਾਇਸ ਮਿੱਲਰਜ਼ ਦੇ ਨੁਮਾਇੰਦੇ ਵੀ ਸ਼ਾਮਲ ਹੋਏ ਸਨ ਕਿਉਂ ਕਿ ਉਹ ਵੀ ਝੋਨੇ ਦੀ ਖਰੀਦ ਵਿਚ ਸਟੇਕ ਹੋਲਡਰ ਹਨ।

ਇਸ ਮੌਕੇ ਕੇਂਦਰ ਸਰਕਾਰ ਦੇ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਵੀ ਸਟੋਰੇਜ ਦੀ ਸਮੱਸਿਆ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਝੋਨਾ ਖਰੀਦਣ ਲਈ ਤਿਆਰ-ਬਰ-ਤਿਆਰ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਵੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਵਿਚ ਝੋਨੇ ਪੱਕਣ ਦੇ ਕਰੀਬ ਹੈ ਪਰ ਪਿਛਲੇ ਸਾਲ ਦਾ ਝੋਨਾ ਅਜੇ ਵੀ ਸ਼ੈਲਰਾਂ ਵਿਚ ਪਿਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਵੀ ਕਈ ਲੀਡਰ ਸਵਾਲ ਖੜ੍ਹੇ ਕਰ ਚੁੱਕੇ ਹਨ। ਪਰ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਕੋਈ ਵੀ ਦਿੱਕਤ ਨਾ ਆਉਣ ਦਾ ਵੱਡਾ ਦਾਅਵਾ ਕੀਤਾ ਹੈ। ਇਹ ਕਿੰਨਾ ਕੋ ਵਫਾ ਹੁੰਦਾ ਹੈ, ਇਹ ਦੇਖਣ ਵਾਲੀ ਗੱਲ ਰਹੇਗੀ।

 

ਇਹ ਵੀ ਪੜ੍ਹੋ  –  ਪਾਕਿਸਤਾਨੀ ਭਿਖਾਰੀਆਂ ਤੋਂ ਪਰੇਸ਼ਾਨ ਸਾਊਦੀ ਅਰਬ, ਸ਼ਾਹਬਾਜ਼ ਸਰਕਾਰ ਨੂੰ ਇਨ੍ਹਾਂ ਨੂੰ ਰੋਕਣ ਲਈ ਕਿਹਾ