ਬਿਉਰੋ ਰਿਪੋਰਟ – ਪਰਾਲੀ ਪ੍ਰਬੰਧਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਵਿਚ ਚਰਚਾ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਤਹਿਤ ‘ਉੱਨਤ ਕਿਸਾਨ’ ਐਪ ਲਾਂਚ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਲਗਾਤਾਰ ਜਾਗਰੂਕ ਹੋ ਰਿਹਾ ਹੈ ਅਤੇ ਪਰਾਲੀ ਦੀਆਂ ਘਟਵਾਨਾਂ ਲਗਾਤਾਰ ਘੱਟ ਹੋ ਰਹੀਆਂ ਹਨ ਅਤੇ ਇਸ ਨੂੰ ਹੋਰ ਵੀ ਘੱਟ ਕੀਤਾ ਜਾਵੇਗਾ।
ਦੱਸ ਦੇਈਏ ਕਿ ਪਰਾਲੀ ਦਾ ਮੁੱਦਾ ਦੇਸ਼ ਵਿਆਪੀ ਮੁੱਦਾ ਹੈ। ਇਸ ‘ਤੇ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸਿਆਸਤ ਹੁੰਦੀ ਹੈ। ਇਸ ਦੇ ਹੱਲ ਲਈ ਕਿਸਾਨ ਮੁਆਵਜ਼ਾ ਮੰਗਦੇ ਹਨ ਪਰ ਸਰਕਾਰ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਮਿਲਾਉਣ ਲਈ ਕਹਿ ਰਹੀ ਹੈ।
ਇਹ ਵੀ ਪੜ੍ਹੋ – ਮੁਹਾਲੀ ’ਚ ਫੌਜੀ ਨੇ ਕੈਫੇ ਮਾਲਕ ’ਤੇ ਚਲਾਈ ਗੋਲੀ! 7000 ਰੁਪਏ ਦੇ ਉਧਾਰ ਨੂੰ ਲੈ ਕੇ ਹੋਇਆ ਵਿਵਾਦ