Punjab

ਮੁੱਖ ਮੰਤਰੀ ਪੰਜਾਬ ਦੀ ਟਰਾਂਸਪੋਰਟ ਮੰਤਰੀ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ

‘ਦ ਖਾਲਸ ਬਿਊਰੋ:‘ਜੁਗਾੜੂ ਰੇਹੜੀ’ ’ਤੇ ਲਾਈ ਪਾਬੰਦੀ ਦੇ ਹੁਕਮ ਵਾਪਸ ਹੋ ਜਾਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਟਰਾਂਸਪੋਰਟ ਵਿਭਾਗ ਤੋਂ ਇਸ ਸੰਬੰਧੀ ਰਿਪੋਰਟ ਮੰਗੀ ਤੇ ਟਰਾਂਸਪੋਰਟ ਮੰਤਰੀ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਸੀ।
ਅੱਜ ਮੁੱਖ ਮੰਤਰੀ ਦੀ ਵਿਭਾਗ ਦੇ ਅਧਿਕਾਰੀਆਂ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁਲਰ ਨਾਲ ਅਲਗ-ਅਲਗ ਮੀਟਿੰਗਾਂ ਹੋਈਆਂ।ਜਿਸ ਵਿੱਚ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਗਏ ਕਿ ਇਹ ਹੁਕਮ ਲਾਗੂ ਨਹੀਂ ਹੋਣਗੇ ।

ਮੁੱਖ ਮੰਤਰੀ ਮਾਨ ਨੇ ਇਸ ਸੰਬੰਧ ਵਿੱਚ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਇਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਨੇ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।
ਏਡੀਜੀਪੀ (ਟਰੈਫਿਕ) ਨੇ 18 ਅਪਰੈਲ ਨੂੰ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੱਤਰ ਜਾਰੀ ਕੀਤੇ ਸੀ ਜਿਸ ਵਿੱਚ ਮੋਟਰ ਸਾਈਕਲਾਂ ’ਤੇ ਜੁਗਾੜ ਕਰਕੇ ਰੇਹੜੀ ਲਗਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ। ਸਰਕਾਰ ਦੇ ਇਸ ਫੈਸਲੇ ਮਗਰੋਂ ਸੂਬੇ ਵਿਚ ਜੁਗਾੜ ਨਾਲ ਰੇਹੜੀਆਂ ਬਣਾ ਕੇ ਗੁਜ਼ਾਰਾ ਕਰਨ ਵਾਲਿਆਂ ’ਚ ਵਿਰੋਧ ਜਾਗ ਉਠਿਆ ਸੀ ।ਹੁਣ ਇਸ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਤੋਂ ਰਿਪੋਰਟ ਮੰਗੀ ਹੈ ਤੇ ਅਗਲੇ ਹੁਕਮਾਂ ਤੱਕ ਇਸ ਤੇ ਰੋਕ ਲਗ ਗਈ ਹੈ ।