ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਸੀਟਾਂ ਆਸ ਮੁਤਾਬਕ ਨਾ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਹੁਣ ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਇਸ ਮੀਟਿੰਗ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੰਦਿਆ ਕਿਹਾ ਕਿ ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਦੋਵੇਂ ਹਲਕੇ ਦੇ ਮਸਲਿਆਂ ‘ਤੇ ਵਿਕਾਸ ਦੇ ਕੰਮਾਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ। ਸਾਰਿਆਂ ਨੂੰ ਹੋਰ ਤਕੜੇ ਹੋਕੇ ਲੋਕਾਂ ਦੇ ਕੰਮ ਕਰਨ ਨੂੰ ਕਿਹਾ ਹੈ। ਸਰਕਾਰ ਲੋਕਾਂ ਦੇ ਕੰਮ ਕਰਨ ਦੇ ਹੱਕ ‘ਚ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 13-0 ਦਾ ਨਾਅਰਾ ਦਿੱਤਾ ਗਿਆ ਸੀ, ਜੋ ਪੂਰਾ ਨਹੀਂ ਹੋ ਸਕਿਆ। ਪਾਰਟੀ ਪੰਜਾਬ ਵਿੱਚ ਕੇਵਲ 3 ਸੀਟਾਂ ਹੀ ਜਿੱਤ ਸਕੀ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ – ਨੀਤੀਸ਼ ਨੇ ਮਾਰੀ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਲੱਤ, ਪਾਰਟੀ ਦੇ ਬੁਲਾਰੇ ਨੇ ਕੀਤਾ ਦਾਅਵਾ