The Khalas Tv Blog Punjab ਮੁੱਖ ਮੰਤਰੀ ਨੇ ਜਿਲ੍ਹਾ ਮੁਖੀਆਂ ਤੋਂ ਰਿਪੋਰਟ ਤਲਬ ਕੀਤੀ
Punjab

ਮੁੱਖ ਮੰਤਰੀ ਨੇ ਜਿਲ੍ਹਾ ਮੁਖੀਆਂ ਤੋਂ ਰਿਪੋਰਟ ਤਲਬ ਕੀਤੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਮੁੱਖੀਆਂ ਮਾਨ ਮੀਟਿੰਗ ਕਰਕੇ ਨ ਸ਼ਿਆਂ ਵਿਰੁੱਧ ਰਲ ਕੇ ਲ ੜਾਈ ਲੜ ਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਤੋਂ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕਰ ਲਈ ਹੈ। ਉਨ੍ਹਾਂ ਨੇ ਪੁਲਿ ਸ ਅਧਿਕਾਰੀਆਂ ਨੂੰ ਤਾ ੜਨਾ ਕਰਦਿਆਂ ਕਿਹਾ ਕਿ ਨ ਸ਼ੇ ਦੀ ਤਸ ਕਰੀ ਕਰਨ ਵਾਲੇ ਪੁਲਿਸ ਮੁਲਾ ਜ਼ਮ ਕਿਸੇ ਵੀ ਸੂਰਤ ਵਿੱਚ ਬਖ ਸ਼ੇ ਨਹੀਂ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਥਾਣੇ ਤਹਿਤ ਨ ਸ਼ੇ ਦੀ ਵਿਕਰੀ ਲਈ ਸਬੰਧਿਤ ਐਸਐਚਓ ਜਿੰਮੇਵਾਰ ਹੋਵੇਗਾ। ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਵੇਂ ਕਿ ਪਹਿਲਾਂ ਵੀ ਅਸੀਂ ਕਿਹਾ ਸੀ ਕਿ ਨ ਸ਼ੇ ਦੇ ਸ਼ਿ ਕਾਰ ਨੌਜਵਾਨਾਂ ਲਈ ਸਰਕਾਰ ਇੱਕ ਖਾਸ ਯੋਜਨਾ ਬਣਾ ਰਹੀ ਹੈ। ਜਿਸ ਅਧੀਨ ਨ ਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਮੁੱੜ ਵਸੇਬੇ ਲਈ ਸਰਕਾਰ ਪੂਰਾ ਸਹਿਯੋਗ ਕਰੇਗੀ ।

ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਇਹ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਨ ਸ਼ਾਂ ਤਸ ਕਰਾਂ ਦੇ ਖਿਲਾ ਫ ਸਖਤ ਕਾਰਵਾਈ ਕੀਤੀ ਜਾਵੇ ਤੇ ਜੇਕਰ ਕੋਈ ਪੁਲਿਸ ਵਿਭਾਗ ਦਾ ਕਰਮਚਾਰੀ ਕਿਸੇ ਕੇਸ ਵਿੱਚ ਸ਼ਾਮਿਲ ਪਾਇਆ ਗਿਆ ਤਾਂ ਉਸ ਦੇ ਖਿ ਲਾਫ਼ ਵੀ ਕਾਰਵਾਈ ਹੋਵੇਗੀ ਉਹਨਾਂ ਇਹ ਵੀ ਕਿਹਾ ਕਿ ਐਸਟੀਐਫ਼ ਤੇ ਪੁਲਿਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇੱਕਠੇ ਹੋ ਤੇ ਇੱਕ ਟੀਮ ਬਣਾ ਕੇ ਨਸ਼ਿਆਂ ਦੇ ਵਿਰੁਧ ਲੜਨ ਤੇ ਇਕ-ਦੂਜੇ ਨਾਲ ਸਹਿਯੋਗ ਕਰਨ।

ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਦੀ ਮੀਟਿੰਗ ਸੱਦੀ। ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਨ ਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਅੱਗੇ ਲਿਖਿਆ ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ…ਨ ਸ਼ੇ ਦੇ ਵਪਾਰ ‘ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨ ਸ਼ੇ ਦੇ ਸ਼ਿ ਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ‘ਤੇ ਯੋਜਨਾ ਬਣਾ ਰਹੇ ਹਾਂ।

Exit mobile version