The Khalas Tv Blog India ਦੋ ਮਾਨ ਆਪਸ ‘ਚ ਭਿੜੇ
India Punjab

ਦੋ ਮਾਨ ਆਪਸ ‘ਚ ਭਿੜੇ

ਦ ਖ਼ਾਲਸ ਬਿਊਰੋ : ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਘਰ ਘਰ ਤਿਰੰਗਾ ਮੁਹਿੰਮ ਦਾ ਵਿਰੋਧ ਕੀਤਾ ਹੈ।  ਉਨ੍ਹਾਂ ਨੇ ਲੋਕਾਂ ਆਪਣੇ ਘਰਾਂ ‘ਤੇ ਤਿਰੰਗਾ ਝੰਡਾ ਲਾਉਣ ਦੀ ਥਾਂ ਕੇਸਰੀ ਰੰਗ ਦੇ ਝੰਡੇ ਲਗਾਉਣ ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਕੇਸਰੀ ਝੰਡਾ ਲਾ ਕੇ ਆਪਣੀ ਆਜ਼ਾਦ ਹਸਤੀ ਨੂੰ ਕਾਇਮ ਰਖਣਾ ਚਾਹੀਦਾ ਹੈ। ਤਿਰੰਗੇ ਲਹਿਰਾ ਕੇ ਸਾਨੂੰ ਉਲਝਾ ਕੇ ਸਾਡੀ ਵੱਖਰੀ ਸੋਚ, ਪਛਾਣ ਤੇ ਆਜ਼ਾਦੀ ਦੇ ਮਕਸਦ ਨੂੰ ਕੱਟੜਵਾਦੀ ਸੋਚ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੂਜੇ ਬੰਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਮਰਨਜੀਤ ਸਿੰਘ ਦੇ ਇਸ ਬਿਆਨ ਨੂੰ ਲੈ ਕੇ ਉਨ੍ਹਾਂ ‘ਤੇ ਤਿੱਖਾ ਹਮ ਲਾ ਕੀਤਾ ਹੈ। ਮਾਨ ਨੇ ਕਿਹਾ ਕਿ  ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਵਲੋਂ ਸੰਵਿਧਾਨ ਦੀ ਸਹੁੰ ਖਾਣ ਤੋਂ ਬਾਅਦ ਤਿਰੰਗੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ ਇਨਾਂ ਦੁਕਾਨਾਂ ਨੂੰ ਬੰਦ ਕਰਾਂਗੇ। ਮਾਨ ਨੇ ਕਿਹਾ ਕਿ ਇਹ ਦੇਸ਼ ਸਾਨੂੰ ਸ਼ਹੀਦਾਂ ਅਤੇ ਪੁਰਖਿਆਂ ਨੇ ਦਿੱਤਾ ਹੈ। ਅਸੀਂ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।

ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ

ਇਹ ਸਾਰੀਆਂ ਦੁਕਾਨਾਂ ਉਨ੍ਹਾਂ ਲਈ ਹਨ ਜਿਨ੍ਹਾਂ ਨੂੰ ਝੰਡੇ ਪਸੰਦ ਨਹੀਂ ਹਨ। ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਚਾਹੀਦੀਆਂ ਹਨ, ਉਨ੍ਹਾਂ ਦੀਆਂ ਦੁਕਾਨਾਂ ਦਾ ਕੋਈ ਗਾਹਕ ਨਹੀਂ ਹੈ।ਇਸ ਤੋਂ ਪਹਿਲਾਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅੱਤ ਵਾਦੀ ਕਿਹਾ ਸੀ, ਜਿਸ ਦਾ ਸੀ.ਐੱਮ. ਭਗਵੰਤ ਮਾਨ ਨੇ ਵੀ ਸਖ਼ਤ ਵਿਰੋਧ ਕੀਤਾ ਸੀ।

Exit mobile version