Punjab

ਮੁੱਖ ਮੰਤਰੀ ਅੱਜ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਉਚ ਪੱਧਰੀ ਮੀਟਿੰਗ ਕਰਨਗੇ। ਡਰ ਗਜ਼ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਇਹ ਮੀਟਿੰਗ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨ ਸ਼ਿਆਂ ਨੂੰ ਬ੍ਰੇਕ ਲਾਉਣ ਬਾਰੇ ਚਰਚਾ ਕਰਨਗੇ।

ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਨ ਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਬਣਾਇਆ ਜਾਵੇਗਾ। ਪੰਜਾਬ ਵਿੱਚ ਨਿੱਤ ਨਸ਼ਿ ਆਂ ਨਾਲ ਹੋ ਰਹੀਆਂ ਮੌ ਤਾਂ ਕਰਕੇ ਸਰਕਾਰ ਉੱਪਰ ਸਵਾਲ ਉੱਠ ਰਹੇ ਹਨ। ਇਸ ਤੋਂ ਇਲਾਵਾ ਸ਼ਰੇਆਮ ਨ ਸ਼ੇ ਵੇਚਣ ਦੇ ਮਾਮਲੇ ਵੀ ਸਰਕਾਰ ਲਈ ਸਿਰਦਰਦੀ ਬਣੇ ਹੋਏ ਹਨ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਡਰੱ ਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ।