ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇ.ਪੀ ਸਿਨਹਾ (K.P Sinha) ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ (J.P Nadda) ਦੇ ਨਾਲ ਮੁਲਾਕਾਤ ਕੀਤੀ ਹੈ। ਕੇ.ਪੀ ਸਿਨਹਾ ਨੇ ਕਿਹਾ ਕਿ ਪੰਜਾਬ ਵਿੱਚ ਡੀ.ਏ.ਪੀ ਖਾਦ ਦੀ ਸਮੱਸਿਆ ਦੇਖੀ ਜਾ ਰਹੀ ਹੈ, ਜਿਸ ਕਰਕੇ ਅੱਜ ਕੇਂਦਰੀ ਖਾਦ ਮੰਤਰੀ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਹੈ। ਸਿਨਹਾ ਨੇ ਕਿਹਾ ਕਿ ਜੇਕਰ ਡੀ.ਈ.ਪੀ ਦੇ ਸਟਾਕ ਨਬੰ ਸਮੇਂ ਸਿਰ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ਵਿੱਚ ਕਣਕ ਦੀ ਪੈਦਾਵਰ ਵਿੱਚ ਭਾਰੀ ਕਮੀ ਆ ਸਕਦੀ ਹੈ। ਜੇਕਰ ਇਹ ਕਮੀ ਸੱਚਮੁੱਚ ਆ ਗਈ ਤਾਂ ਇਸ ਨਾਲ ਵੱਡੇ ਪੱਧਰ ਤੇ ਜਾਨੀ ਮਾਲੀ ਨੁਕਸਾਨ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਨੂੰ ਇਸ ਪਰੇਸ਼ਾਨੀ ਬਾਰੇ ਦੱਸ ਚੁੱਕੇ ਹਨ।
ਦੱਸ ਦੇਈਏ ਕਿ ਕਣਕ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ ਡੀਏਪੀ ਖਾਦ ਦੀ ਲੋੜ ਹੁੰਦੀ ਹੈ। 1 ਜੁਲਾਈ ਤੱਕ ਕੇਂਦਰ ਵੱਲੋਂ ਸਿਰਫ਼ 40 ਹਜ਼ਾਰ ਮੀਟ੍ਰਿਕ ਟਨ ਡੀ.ਏ.ਪੀ. ਖਾਦ ਹੀ ਭੇਜੀ ਗਈ ਹੈ ਜੋ 5.1 ਲੱਖ ਮੀਟ੍ਰਿਕ ਟਨ ਘੱਟ ਹੈ। ਖੇਤੀਬਾੜੀ ਵਿਭਾਗ ਮੁਤਾਬਕ ਇਸ ਵਾਰ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣੀ ਹੈ। ਅਜਿਹੀ ਸਥਿਤੀ ਵਿੱਚ ਖਾਦ ਦੀ ਲੋੜ ਹੁੰਦੀ ਹੈ। ਹਾਲਾਂਕਿ ਵਿਭਾਗ ਨੇ ਇੱਕ ਲੱਖ ਮੀਟ੍ਰਿਕ ਟਨ ਦਾ ਸਟਾਕ ਰੱਖਿਆ ਹੋਇਆ ਹੈ। ਜਦੋਂਕਿ ਬਾਕੀ ਕੁਝ ਰੈਕ ਆਉਣ ਵਾਲੇ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ – ਪਿਓ ਪੁੱਤ ਨੇ ਇਕ ਵਿਅਕਤੀ ਨੂੰ ਜਹਾਨੋ ਕੀਤਾ ਦੂਰ!