The Khalas Tv Blog Punjab ‘ਬੱਚੇ ਨੂੰ ਲੈ ਕੇ ਕੀਤਾ ਜਾ ਰਿਹਾ ਤੰਗ’ , “CM ਮਾਨ ਮੈਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ ” : ਬਲਕੌਰ ਸਿੰਘ
Punjab

‘ਬੱਚੇ ਨੂੰ ਲੈ ਕੇ ਕੀਤਾ ਜਾ ਰਿਹਾ ਤੰਗ’ , “CM ਮਾਨ ਮੈਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ ” : ਬਲਕੌਰ ਸਿੰਘ

'The child is being harassed', "CM Mann wants to send me to jail" : Balkaur Singh

'The child is being harassed', "CM Mann wants to send me to jail" : Balkaur Singh

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਉਨ੍ਹਾਂ ਨੇ ਇਕ ਵੀਡੀਓ ਸਾਂਝੀ ਕਰ ਕਿਹਾ ਕਿ ਮੈਨੂੰ ਅਤੇ ਪਰਵਾਰ ਨੂੰ ਬੱਚੇ ਨੂੰ ਲੈਕੇ ਤੰਗ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਬੱਚੇ ਦੇ ਜਾਇਜ਼ ਹੋਣ ਦੇ ਸਬੂਤ ਮੰਗੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਜੇ ਬੱਚਾ ਅਤੇ ਮਾਤਾ ਚਰਨ ਕੌਰ ਹਸਪਤਾਲ ਵਿਚ ਹੀ ਹਨ ਉਨ੍ਹਾਂਦਾ ਇਲਾਜ਼ ਪੂਰਾ ਹੋ ਲੈਣ ਦਿਓ ਫੇਰ ਅਸੀਂ ਸਾਰੇ ਕਾਗਜ਼ਾਤ ਪ੍ਰਸ਼ਾਸਨ ਨੂੰ ਮੁੱਹਈਆ ਕਰਵਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸੀਐਮ ਮਾਨ ਉਸ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ।

ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਉਂਦੇ ਹੋ, ਮੈਂ ਉੱਥੇ ਆ ਜਾਵਾਂਗਾ।

ਮਾਨ ਸਰਕਾਰ ‘ਤੇ ਵਰ੍ਹਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਸਖ਼ਤ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਹੁਤ ਪਰੇਸ਼ਾਨ ਹਾਂ। ਤੁਹਾਨੂੰ ਬਾਅਦ ਵਿੱਚ ਹਰ ਚੀਜ਼ ‘ਤੇ ਯੂ-ਟਰਨ ਲੈਣ ਦੀ ਆਦਤ ਹੈ। ਮੁੱਖ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਦਿੰਦੇ ਹਨ ਜਿਸ ‘ਤੇ ਮੁੱਖ ਮੰਤਰੀ ਆਪਣੇ ਸਟੈਂਡ ‘ਤੇ ਕਾਇਮ ਰਹਿਣ ਤੋਂ ਅਸਮਰੱਥ ਹੁੰਦੇ ਹਨ।

ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਇਸ ਵਾਰ ਸੀ.ਐਮ ਮਾਨ ਨੇ ਉਨ੍ਹਾਂ ਨੂੰ ਮਾਰਨਾ ਹੈ ਤਾਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਮਾਰਨ, ਕਿਉਂਕਿ ਉਹ ਯੂ-ਟਰਨ ਲੈਣ ਵਾਲੇ ਨਹੀਂ ਹਨ। ਉਹ ਆਪਣੀ ਜਾਨ ਦੇ ਸਕਦੇ ਹਨ, ਪਰ ਯੂ-ਟਰਨ ਜਾਂ ਪਿੱਛੇ ਹਟਣ ਵਾਲੇ ਨਹੀਂ ਹਨ। ਮੂਸੇਵਾਲਾ ਨੇ ਵੀ ਆਪਣੇ ਜੀਵਨ ਦੇ 28 ਸਾਲ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਗੁਜ਼ਾਰੇ ਸਨ। ਉਹ ਸਾਬਕਾ ਫੌਜੀ ਹੈ ਅਤੇ ਕਾਨੂੰਨ ਦਾ ਸਤਿਕਾਰ ਕਰਦੇ ਹਨ।

ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਵੀ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ‘ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਬੇਸ਼ਰਮੀ ਦੀ ਹੱਦ ਹੈ। ਬਾਜਵਾ ਨੇ ਕਿਹਾ ਕਿ ਜਿਸ ਬੱਚੇ ਦੇ ਜਨਮ ਦੀ ਖੁਸ਼ੀ ਪੂਰਾ ਪੰਜਾਬ ਅਤੇ ਦੁਨੀਆ ਭਰ ਵਿਚ ਵਸਦੇ ਲੋਕ ਮਨਾ ਰਹੇ ਹਨ, ਤੁਹਾਡੇ ਅਤੇ ਤੁਹਾਡੀ ਸਰਕਾਰ ਤੋਂ ਇਹ ਖ਼ੁਸ਼ੀ ਝੱਲ ਨਹੀਂ ਹੋ ਰਹੀ!ਇੱਕ ਨਵ ਜਨਮੇ ਬੱਚੇ ਤੋਂ ਤੁਹਾਨੂੰ ਅਜਿਹਾ ਕਿਹੜਾ ਡਰ ਸਤਾ ਰਿਹਾ, ਜੋ ਸਰਦਾਰ ਬਲਕੌਰ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇੰਨਾਂ ਤੰਗ ਪ੍ਰੇਸ਼ਾਨ ਕਰ ਰਹੇ ਹੋ?

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ- ‘ਆਪ’ ਸਰਕਾਰ ਦਾ ਘਿਨੌਣਾ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ

ਸਾਬਕਾ ਮੰਤਰੀ ਦਲਜੀਤ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਅਤੇ ਅਪਰਾਧਿਕ ਕਾਰਵਾਈ ਹੈ, ਜਿਸ ਨਾਲ ਪੰਜਾਬ ਦੀ ‘ਆਪ’ ਸਰਕਾਰ ਦਾ ਘਿਨੌਣਾ ਚਿਹਰਾ ਨੰਗਾ ਹੋ ਗਿਆ ਹੈ। ਸਰਕਾਰ ਨੂੰ ਮਾਂ ਅਤੇ ਨਵਜੰਮੇ ਬੱਚੇ ਦਾ ਸਹੀ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ, ਪਰ ਇਸ ਦੀ ਬਜਾਏ ਉਹ ਸਿੱਧੂ ਮੂਸੇਵਾਲਾ ਦੇ ਦੁਖੀ ਮਾਪਿਆਂ ਨੂੰ ਝੂਠੇ ਦੋਸ਼ ਲਗਾ ਕੇ ਪ੍ਰੇਸ਼ਾਨ ਕਰਨ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ।

ਅਜਿਹੀਆਂ ਕਾਰਵਾਈਆਂ ਰਾਜ ਦੇ ਨਾਗਰਿਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਸਰਕਾਰ ਦੀ ਯੋਗਤਾ ਵਿੱਚ ਵਿਸ਼ਵਾਸ ਨੂੰ ਕਮਜ਼ੋਰ ਕਰਦੀਆਂ ਹਨ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਜੀ, ਤੁਸੀਂ ਸ਼ਾਇਦ ਇਕੱਲੇ ਅਜਿਹੇ ਪੰਜਾਬੀ ਹੋ, ਜਿਨ੍ਹਾਂ ਨੇ ਅਜੇ ਤੱਕ ਬਲਕੌਰ ਸਿੰਘ ਨੂੰ ਉਨ੍ਹਾਂ ਦੇ ਨਵਜੰਮੇ ਪੁੱਤਰ ਦੇ ਜਨਮ ਦੀ ਵਧਾਈ ਨਹੀਂ ਦਿੱਤੀ। ਹੁਣ ਸਰਕਾਰੀ ਪ੍ਰਸ਼ਾਸਨ ਆਪਣੇ ਕਾਨੂੰਨੀ ਅੜਿੱਕਿਆਂ ਨਾਲ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। CM ਨਵਜੰਮੇ ਬੱਚੇ ਤੋਂ ਕਿਉਂ ਡਰਦੇ ਹਨ? ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਸਿੱਧੂ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੋ ਅਤੇ ਉਹਨਾਂ ਨੂੰ ਇੱਕ ਵਾਰ ਖੁਸ਼ ਹੋਣ ਦਿਓ।

 

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਇਸ ਜਹਾਨ ਤੋਂ ਰੁਖ਼ਸਤ ਹੋ ਜਾਣ ਮਗਰੋਂ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਦੂਜੇ ਬੱਚੇ ਦਾ ਇਸ ਉਮਰ ਵਿਚ ਰਿਸਕ ਲਿਆ ਅਤੇ ਲੰਘੀ 17 ਮਾਰਚ ਨੂੰ ਉਨ੍ਹਾਂ ਦੇ ਘਰ ਮੁੰਡੇ ਨੇ ਜਨਮ ਲਿਆ ਹੈ।

Exit mobile version