The Khalas Tv Blog Punjab ਹੁਸ਼ਿਆਰਪੁਰ ਦੇ ਪਿੰਡ ਜੈਜੋਂ ‘ਚ ਮਰਨ ਵਾਲਿਆਂ ਲਈ ਮੁੱਖ ਮੰਤਰੀ ਨੇ ਮਾਲੀ ਮਦਦ ਦਾ ਕੀਤਾ ਐਲਾਨ
Punjab

ਹੁਸ਼ਿਆਰਪੁਰ ਦੇ ਪਿੰਡ ਜੈਜੋਂ ‘ਚ ਮਰਨ ਵਾਲਿਆਂ ਲਈ ਮੁੱਖ ਮੰਤਰੀ ਨੇ ਮਾਲੀ ਮਦਦ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਹੁਸ਼ਿਆਰਪੁਰ (Hoshiarpur)  ਵਿੱਚ ਹੋਏ ਹਾਦਸੇ ਵਿੱਚ ਮਾਲੀ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਜੈਜੋਂ ਵਿਖੇ ਮੀਂਹ ਦੇ ਪਾਣੀ ‘ਚ ਇੱਕ ਗੱਡੀ ਵਹਿ ਗਈ, ਜਿਸ ਕਰਕੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਮੌਕੇ ‘ਤੇ ਹੈ ਤੇ ਬਚਾਅ ਕਾਰਜ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਪੀੜਤਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਜਾਵੇਗੀ। ਲਗਾਤਾਰ ਪੈ ਰਹੇ ਮੀਂਹ ਕਰਕੇ ਬਰਸਾਤੀ ਨਾਲਿਆਂ ਤੇ ਨਦੀਆਂ ਵਿੱਚ ਕਾਫੀ ਪਾਣੀ ਪਹਾੜਾਂ ਤੋਂ ਆ ਰਿਹਾ ਹੈ। ਮੇਰੀ ਲੋਕਾਂ ਨੂੰ ਅਪੀਲ ਹੈ ਕਿ ਥੋੜ੍ਹੀ ਸਾਵਧਾਨੀ ਵਰਤੋ ਤੇ ਪ੍ਰਸ਼ਾਸਨ ਦੀਆਂ ਹਿਦਾਇਤਾਂ ਦੀ ਪਾਲਣਾ ਕਰੋ।

ਦੱਸ ਦੇਈਏ ਕਿ ਅੱਜ ਹਿਮਾਚਲ ਪ੍ਰਦੇਸ਼ ਤੋਂ ਹੁਸ਼ਿਆਰਪੁਰ ਆ ਰਹੀ ਇਨੋਵਾ ਕਾਰ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਈ। ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ –   ਫਤਿਹਗੜ੍ਹ ਸਾਹਿਬ ‘ਚ ਡੀ.ਡੀ.ਪੀ.ਓ ਗ੍ਰਿਫਤਾਰ!

 

Exit mobile version