Punjab

ਰੰਗਲਾ ਪੰਜਾਬ ਬਣਾਉਣ ਲਈ CM ਮਾਨ ਦੇ 9 ਨੁਸਖ਼ੇ…

The CM indicated to install smart prepaid meters in the houses

ਪਟਿਆਲਾ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਵਿਚ ਪਾਵਰ ਇੰਜੀਨੀਅਰਜ਼ ਦੇ ਮੀਟਿੰਗ ਵਿੱਚ ਪੁੱਜੇ । PSEB ਦੀ ਇੰਜੀਨੀਅਰਿੰਗ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਨੂੰ ਸੌਣ ਨਹੀਂ ਦਿੰਦਾ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਵੱਲ ਖੜ੍ਹੇ ਬਿਜਲੀ ਦੇ ਬਿੱਲਾਂ ਨੂੰ ਭਰਨ ਦੇ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਜਲੀ ਬੋਰਡ ਦੇ ਇੰਜਨੀਅਰ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ ਉਤੇ ਸੋਲਰ ਪੈਨਲ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਕੱਟਾਂ ਤੋਂ ਰਹਿਤ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਬਿਜਲੀ ਚੋਰੀ ਰੋਕਣ ਲਈ ਜਾਗਰੂਕ ਮੁਹਿੰਮ ਕੀਤੀ ਜਾਵੇਗੀ। CM ਮਾਨ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ‘ਜਿਸ ਦੇਸ਼ ਦਾ ਰਾਜਾ ਵਪਾਰੀ ,ਉਸ ਦੇਸ਼ ਦੀ ਜਨਤਾ ਭਿਖਾਰੀ, ਜਦੋਂ ਰਾਜਾ ਹੀ ਵਪਾਰ ਕਰਨ ਲੱਗ ਜਾਣਗੇ ਫੇਰ ਜਨਤਾ ਕੋਲ ਕੀ ਬਚੂਗਾ’, ਭਾਸ਼ਣ ਦੌਰਾਨ ਉਨ੍ਹਾਂ ਬਿਜਲੀ ਅਮੈਂਡਮੈਂਟ ਬਿੱਲ 2020 ‘ਤੇ ਵੀ ਗੱਲ ਕੀਤੀ ਅਤੇ ਕਿਹਾ ਕਿ ‘ਬਿਜਲੀ ਦਾ ਅਮੈਂਡਮੈਂਟ 2020 ਅਸੀਂ ਕਦੀ ਲਾਗੂ ਨਹੀਂ ਹੋਣ ਦਵਾਂਗੇ’

ਉਨ੍ਹਾਂ ਕਿਹਾ ਕਿ ਅਸੀਂ ਬਿਜਲੀ ਦਾ ਨਿੱਜੀਕਰਨ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਬਿਜਲੀ ਬੋਰਡ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇੱਕ ਹੀ ਬੰਦੇ ਨੂੰ ਫਾਇਦੇ ਦੇਣ ਲਈ ਲੱਗੇ ਹੋਏ ਹਨ, ਇਸ ਦਾ ਅਸੀਂ ਸਖਤ ਵਿਰੋਧ ਕਰਾਂਗੇ।

ਉਨ੍ਹਾਂ ਕਿਹਾ ਕਿ ਇਸ ਦਾ ਸਖਤ ਵਿਰੋਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰਾਂ ਦਾ ਕੰਮ ਹੁੰਦਾ ਸਹੂਲਤਾਂ ਦੇਣਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਅਸੀਂ ਕੱਚੇ ਸ਼ਬਦ ਨੂੰ ਮਿਟਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਰੇ ਕੰਮ ਪੰਜਾਬ ਦੇ ਹੱਕ ਵਿੱਚ ਹੋ ਰਹੇ ਹਨ।

ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਚੋਂ ਕੱਢ ਕੇ ਉਨ੍ਹਾਂ ਨੂੰ ਰੁਜ਼ਗਾਰ ਦੇਣਗੇ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਂ ਦੇ ਮੂਹਰੇ ਕੱਚਾ ਸ਼ਬਦ ਹਟਾਉਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੋ ਵੀ ਫੈਸਲਾ ਕਰਦੀ ਹੈ ਉਹ ਆਮ ਲੋਕਾਂ ਦੇ ਹਿੱਤ ਵਿੱਚ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਨਵੈਸ ਪੰਜਾਬ ਦਾ ਸਮਾਗਮ ਕਰ ਰਹੇ ਹਾਂ। ਮਾਨ ਨੇ ਕਿਹਾ ਕਿ ਮੈਂ ਖੁਦ ਜਾ ਕੇ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਉਦਯੋਗ ਆਉਂਦੇ ਸਨ ਤਾਂ ਉਦੋਂ ਇਕ ਪਰਿਵਾਰ ਨਾਲ ਐਮਓਯੂ ਕਰਨਾ ਪੈਂਦਾ ਸੀ, ਹੁਣ ਉਹ ਪੰਜਾਬ ਦੇ ਲੋਕਾਂ ਨਾਲ ਐਮਓਯੂ ਕਰਨਗੇ।

ਉਨ੍ਹਾਂ ਨੇ ਕਿਹਾ ਹੈ  ਕਿ ਆਪ ਸਰਕਾਰ ਨੇ ਸਰਕਾਰੀ ਖਦਾਨ ਚਾਲੂ ਕਰਵਾ ਕੇ ਪੰਜਾਬ ਦੇ ਲਈ ਕੋਲਾ ਮੰਗਵਾਉਣ ਦਾ ਇੰਤਜ਼ਾਮ ਕੀਤਾ ਸੀ ਤੇ ਇਸ ਲਈ ਰੇਲ ਰਾਹੀਂ ਸਿਰਫ 2000 ਕਿਲੋਮੀਟਰ ਦਾ ਰਸਤਾ ਤੈਅ ਕਰ ਕੇ ਪੰਜਾਬ ਕੋਲਾ ਪਹੁੰਚਾਉਣ ਲਈ ਪ੍ਰਬੰਧ ਸੀ ਪਰ ਹੁਣ ਕੇਂਦਰ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ ਕਿ ਕੋਲਾ ਹੁਣ ਸਮੁੰਦਰੀ ਰਸਤੇ ਰਾਹੀਂ ਮੰਗਵਾਉਣਾ ਪਵੇਗਾ।ਜਿਸ ਕਾਰਨ ਪੰਜਾਬ ਨੂੰ ਵਿੱਤੀ ਤੌਰ ‘ਤੇ ਬਹੁਤ ਘਾਟਾ ਪਵੇਗਾ।

ਮਾਨ ਨੇ ਕਿਹਾ ਕਿ ਪਹਿਲਾਂ ਖਦਾਨ ਤੋਂ ਕੋਲਾ ਰੇਲ ਰਾਹੀਂ ਸ਼੍ਰੀਲੰਕਾ ਪਹੁੰਚਾਇਆ ਜਾਵੇਗਾ ਤੇ ਉਸ ਤੋਂ ਬਾਅਦ ਸਮੁੰਦਰੀ ਜਹਾਜ ਰਾਹੀਂ ਇਸ ਨੂੰ ਮੁਦਰਾ ਪੋਰਟ ਰਾਹੀਂ ਗੁਜਰਾਤ ਉਤਾਰਿਆ ਜਾਵੇਗਾ ਤੇ ਇੱਕ ਵਾਰ ਫਿਰ ਤੋਂ ਰੇਲ ਰਾਹੀਂ ਪੰਜਾਬ ਲਿਜਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਹ ਫੈਸਲਾ ਸਿਰਫ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਕਰ ਰਹੀ ਹੈ।