Punjab

ਮੁੱਖ ਮੰਤਰੀ ਨੇ ਖਿੱਚੀ ਜਲੰਧਰ ਪੱਛਮੀ ਸੀਟ ਦੀ ਤਿਆਰੀ, ਸਾਂਭੀ ਕਮਾਨ

ਸ਼ੀਤਲ ਅੰਗੁਰਲ ਦੇ ਅਸਤੀਫੇ ਕਾਰਨ ਖਾਲੀ ਹੋਈ ਜਲੰਧਰ ਪੱਛਮੀ ਸੀਟ ਲਈ ਸਾਰਿਆਂ ਸਿਆਸੀ ਪਾਰਟੀਆਂ ਨੇ ਕਮਰ ਕੱਸੀ ਹੋਈ ਹੈ। ਇਸੇ ਦੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਕਮਾਨ ਸਾਂਭੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਸੀਟ ਨੂੰ ਲੈ ਕੇ ਆਪਣੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ।
ਉਨ੍ਹਾਂ ਲਿਖਿਆ ਕਿ ਅੱਜ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੀ ਰਣਨੀਤੀ ਨੂੰ ਲੈ ਕੇ ਜਲੰਧਰ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਵਾਲੰਟੀਅਰਾਂ ਨਾਲ ਵਿਚਾਰ ਚਰਚਾ ਕੀਤੀ। ਸਾਰਿਆਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ। ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਮਤਭੇਦ ਨਹੀਂ ਹੈ। ਸਾਰਿਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਜਲੰਧਰ ਪੱਛਮੀ ਦੀ ਸੀਟ ਜਿੱਤਣ ਲਈ ਸਾਰਿਆਂ ਵਿੱਚ ਬਹੁਤ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਹੈ।
Image
Image