Punjab

ਮੁੱਖ ਮੰਤਰੀ ਸ਼ਹੀਦ ਦੇ ਘਰ ਪੁੱਜੇ, ਸਹਾਇਤਾ ਰਾਸ਼ੀ ਦਿੱਤੀ

ਪੰਜਾਬ ਦੇ ਨੌਜਵਾਨ ਹਮੇਸ਼ਾ ਦੇਸ਼ ਦੀ ਰਾਖੀ ਲਈ ਅੱਗੇ ਰਹਿੰਦੇ ਹਨ। ਕੁੱਝ ਸਮਾਂ ਪਹਿਲਾਂ ਪੰਜਾਬ ਨਾਲ ਸਬੰਧਿਤ ਤਿੰਨ ਨੌਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਸੁਨਾਮ (Sunam) ਵਿੱਚ ਸ਼ਹੀਦ ਤਰਲੋਚਨ ਸਿੰਘ ਦੇ ਘਰ ਪੁੱਜੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਸੌਂਪਿਆ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਤਿੰਨ ਜਵਾਨ ਸ਼ਹੀਦ ਹੋਏ ਸਨ

ਕੁਝ ਸਮਾਂ ਪਹਿਲਾਂ ਸੂਬੇ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿੱਚ ਤਰਲੋਚਨ ਸਿੰਘ, ਸੁਰਿੰਦਰ ਸਿੰਘ ਅਤੇ ਹਰਸਿਮਰਨ ਸਿੰਘ ਸ਼ਾਮਲ ਸਨ। ਪਰ ਮਾਰਚ ਤੋਂ 6 ਜੂਨ ਤੱਕ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਸੀ। ਇਸ ਕਾਰਨ ਮੁੱਖ ਮੰਤਰੀ ਨਾ ਤਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਸਕੇ ਅਤੇ ਨਾ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਮਦਦ ਦੇ ਸਕੇ। ਚੋਣ ਜ਼ਾਬਤਾ ਲੱਗਦੇ ਹੀ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ  –   ਹਰਿਆਣਾ ’ਚ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਆਗੂ ਧੀ ਸਮੇਤ ਬੀਜੇਪੀ ’ਚ ਸ਼ਾਮਲ, ਕੱਲ੍ਹ ਹੀ ਦਿੱਤਾ ਸੀ ਅਸਤੀਫ਼ਾ