The Khalas Tv Blog Punjab ਨਿਸ਼ਾਨ ਸਾਹਿਬ ਦਾ ਰੰਗ ਬਦਲੇਗਾ! ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ‘ਤੇ SGPC ਵੱਲੋਂ ਆਦੇਸ਼!
Punjab

ਨਿਸ਼ਾਨ ਸਾਹਿਬ ਦਾ ਰੰਗ ਬਦਲੇਗਾ! ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ‘ਤੇ SGPC ਵੱਲੋਂ ਆਦੇਸ਼!

ਬਿਉਰੋ ਰਿਪੋਰਟ – ਨਿਸ਼ਾਨ ਸਾਹਿਬ ਦੇ ਰੰਗ ਨੂੰ ਲੈਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡੇ ਆਦੇਸ਼ ਜਾਰੀ ਕੀਤੇ ਹਨ। 17 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਰੰਗ ਦੀ ਦੁਬਿਧਾ ਨੂੰ ਦੂਰ ਕਰਨ ਦੇ ਲਈ ਸਰਬ-ਸੰਮਤੀ ਨਾਲ ਫੈਸਲਾ ਹੋਇਆ ਸੀ ਕਿ SGPC ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੀ ਰੋਸ਼ਨੀ ਵਿੱਚ ਸੰਗਤ ਅਤੇ ਪ੍ਰਬੰਧਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਪੰਜ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਹੁਣ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਧਰਮ ਪ੍ਰਚਾਰਕ ਕਮੇਟੀ ਵੱਲੋਂ ਸਾਰੇ ਢਾਡੀ ਅਤੇ ਕਵੀਸ਼ਰ ਸਾਹਿਬਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਸਿੱਖ ਸੰਗਤ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜ ਸਿੰਘ ਸਾਹਿਬਾਨਾ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਅਤੇ ਸੁਰਮਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। SGPC ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਜਥੇਦਾਰ ਸਾਹਿਬਾਨਾਂ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਕਿਹਾ ਇਸ ਦੁਬਿਧਾ ਨੂੰ ਦੂਰ ਕਰਨ ਦੇ ਲਈ ਗੁਰਮੱਤਾ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ –   ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਟਲੀ, 31 ਜੁਲਾਈ ਨੂੰ ਮੁੜ ਹੋਵੇਗੀ

 

Exit mobile version