The Khalas Tv Blog India ਐਸਜੀਪੀਸੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ
India Punjab

ਐਸਜੀਪੀਸੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ

‘ਦ ਖ਼ਾਲਸ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ 11 ਸਿੱਖ ਆਗੂਆਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕਮੇਟੀ ਬਣਾਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁੱਖ ਮੰਤਰੀ ਅਤੇ ਅਮਿਤ ਸ਼ਾਹ ਤੋਂ ਇਲਾਵਾ ਕਰਨਾਟਕਾ ਅਤੇ ਦਿੱਲੀ ਦੇ ਮੁੱਖ ਮੰਤਰੀ ਤੋਂ ਵੀ ਇਸ ਭਖਦੇ ਮੁੱਦੇ ‘ਤੇ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।

Exit mobile version