ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਨੇ ਨਡਾਲਾ – ਸੁਭਾਨਪੁਰ ਸੜਕ ਦੀ ਤਰਸਯੋਗ ਹਾਲਤ ਨੂੰ ਲੈ ਕੇ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।
ਖਹਿਰਾ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਹੋਣ ਦੇ ਕਾਰਨ ਇੱਥੇ ਆਏ ਦਿਨ ਸੜਕ ਹਾਦਸਿਆਂ ਕਾਰਨ ਲੋਕ ਆਪਣੀ ਜਾਨ ਗਵਾ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੰਜਾਬ ਦੇ ਅੰਦਰੂਨੀ ਇਲਾਕਿਆਂ ਦੀਆਂ ਅਜਿਹੀਆਂ ਸਾਰੀਆਂ ਸੜਕਾਂ ਦੀ ਰਿਪੇਅਰ ਕਰਨ ਚ ਅਸਫਲ ਰਹੀ ਹੈ।
ਖਹਿਰਾ ਨੇ ਕਿਹਾ ਕਿ ਜਦੋਂ ਇਸ ਸੜਕ ਦਾ ਮਾਮਲਾ ਵਿਧਾਨ ਸਭਾ ਵਿੱਚ ਉਠਾਇਆ ਜਾਂਦਾ ਹੈ ਤਾਂ PWD ਮੰਤਰੀ ਪਾਸਾ ਵੱਟ ਲੈਂਦੇ ਹਨ ਅਤੇ ਕੋਈ ਭਰੋਸੇਯੋਗ ਜਵਾਬ ਨਹੀਂ ਦਿੰਦੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਇਲਾਕੇ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਿੱਲੀ ਵਿੱਚ ਜਾ ਕੇ ਆਪਣੀ ਸਰਕਾਰ ਦੇ ਗੁਣ ਗਾਣ ਕਰਨ ਵਿੱਚ ਲੱਗੇ ਹੋਏ ਹਨ।
ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੇ ਵਿੱਚ ਇੱਕ ਲੱਖ ਕਰੋੜ ਦੇ ਕਰੀਬ ਕਰਜ਼ਾ ਪੰਜਾਬ ਦੀ ਝੋਲੀ ਵਿੱਚ ਪਾ ਦਿੱਤਾ। ਖਹਿਰਾ ਨੇ ਸਲਾਵ ਕਰਦਿਆਂ ਕਿਹਾ ਕਿ ਉਹ ਪੈਸਾ ਪੰਜਾਬ ਦੀ ਭਲਾਈ ਕਿੱਥੇ ਖਰਚ ਕੀਤਾ ਗਿਆ ਹੈ, ਆਮ ਆਦਮੀ ਪਾਰਟੀ ਇਹ ਜਵਾਬ ਦੇਵੇ।


 
																		 
																		 
																		 
																		