India

ਕਾਂਗਰਸ ਨੇ ਰਾਜਸਥਾਨ ‘ਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਨਕਾਰ ਕੇ ਪੇਸ਼ ਕੀਤੇ ਤਿੰਨ ਬਿੱਲ

‘ਦ ਖ਼ਾਲਸ ਬਿਊਰੋ :- ਰਾਜਸਥਾਨ ਵਿੱਚ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ ’ਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਪ੍ਰਭਾਵ ਨੂੰ’ ਬੇਅਸਰ ਕਰਨ ‘ਲਈ ਰਾਜ ਵਿਧਾਨ ਸਭਾ ਵਿੱਚ ਅੱਜ 31 ਅਕਤੂੂਬਰ ਨੂੰ ਤਿੰਨ ਬਿੱਲ ਪੇਸ਼ ਕੀਤੇ ਹਨ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼ਾਂਤੀ ਧਾਰੀਵਾਲ ਨੇ ਖੇਤੀਬਾੜੀ ਪੈਦਾਵਾਰ ਵਪਾਰ ਤੇ ਵਣਜ (ਤਰੱਕੀ ਅਤੇ ਸਰਲਤਾ)  ਬਿੱਲ 2020, ਖੇਤੀਬਾੜੀ ਭਾਅ ਦਾ ਭਰੋਸਾ ਤੇ ਖੇਤੀ ਸੇਵਾ ਕਰਾਰ ਬਿੱਲ 2020 ਤੇ ਜ਼ਰੂਰੀ ਸੇਵਾ ਬਿੱਲ 2020 ਸਦਨ ਵਿੱਚ ਪੇਸ਼ ਕੀਤੇ ਹਨ। ਇਸ ਦੇ ਨਾਲ ਮੰਤਰੀ ਨੇ ਕੁੱਝ ਹੋਰ ਬਿੱਲ ਵੀ ਪੇਸ਼ ਕੀਤੇ ਹਨ। ਇਸ ਤੋਂ ਬਾਅਦ ਵਿਛੜਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਅਤੇ ਸਦਨ ਦੀ ਕਾਰਵਾਈ ਸੋਮਵਾਰ 2 ਅਕਤੂਬਰ ਤੱਕ ਚੁੱਕ ਦਿੱਤੀ ਗਈ।