Punjab Religion

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਪਾਰਟੀ ਦਾ ਵਿਵਾਦ ਵਧਿਆ, SGPC ਲੈਣ ਜਾ ਰਹੀ ਇਹ ਐਕਸ਼ਨ

The controversy of the party held in Gurdwara Sri Kartarpur Sahib increased, SGPC is going to take this action

ਅੰਮ੍ਰਿਤਸਰ : ਪਾਕਿਸਤਾਨ ਦੇ ਨਾਰੋਵਾਲ ‘ਚ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ‘ਚ ਸਿੱਖ ਮਰਿਆਦਾ ਦੀ ਉਲੰਘਣਾ ਕਰਦੀ ਹੋਈ ਕਰਵਾਈ ਗਈ ਪਾਰਟੀ ਨੂੰ ਲੈ ਕੇ ਵਿਵਾਦ ਭਖਦਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 18 ਨਵੰਬਰ ਦੀ ਰਾਤ ਨੂੰ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਜੋ ਵਾਪਰਿਆ ਉਹ ਨਿੰਦਣਯੋਗ ਹੈ। ਇਸ ਦੇ ਲਈ ਉਹ ਜਲਦੀ ਹੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪੱਤਰ ਲਿਖਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਮਰਿਆਦਾ ਦੀ ਵਾਰ-ਵਾਰ ਉਲੰਘਣਾ ਕੀਤੀ ਜਾਂਦੀ ਹੈ, ਜਿਸ ਨਾਲ ਵਿਸ਼ਵ ਭਰ ਦੇ ਸਿੱਖਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਦੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ ਨੇ ਵੀ ਇਸ ਉੱਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੂਰਾ ਸਿੱਖ ਸਮਾਜ ਇਸ ਸ਼ਰਮਨਾਕ ਘਟਨਾ ਦੀ ਨਿੰਦਾ ਕਰਦਾ ਹੈ।

ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂਘਰ ਦੇ ਨੇੜੇ ਇੱਕ ਪਾਰਟੀ ਕੀਤੀ ਗਈ ਹੈ ਜਿਸ ਵਿੱਚ ਮਾਸ ਦੇ ਨਾਲ ਸ਼ਰਾਬ ਵੀ ਪਰੋਸੀ ਗਈ। ਇਸ ਦੇ ਨਾਲ ਹੀ ਉੱਥੇ ਡਾਂਸ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਪਾਰਟੀ ਦਾ ਆਯੋਜਨ ਕਰਤਾਰਪੁਰ ਕੌਰੀਡੋਰ ਪ੍ਰਾਜੈਕਟ ਮੈਨੇਜਮੈਂਟ ਵੱਲੋਂ ਕੀਤਾ ਗਿਆ ਸੀ।

ਗਰੇਵਾਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨੀ ਚਾਹੀਦੀ ਹੈ। ਗੁਰੂਘਰ ਵਿੱਚ ਅਜਿਹਾ ਕੰਮ ਕਰਨਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਪਾਕਿਸਤਾਨ ਦੇ ਅਧਿਕਾਰੀ ਵੀ ਇਸ ਗੱਲ ਨੂੰ ਭਲੀ ਭਾਂਤੀ ਸਮਝਦੇ ਹੋਣਗੇ ਕਿ ਜੋ ਕੁਝ ਵੀ ਹੋਇਆ ਉਸ ਨੂੰ ਲੈ ਕੇ ਸਿੱਖ ਸਮਾਜ ਚਿੰਤਾ ਵਿੱਚ ਹੈ।

ਗਰੇਵਾਲ ਨੇ ਕਿਹਾ ਕਿ, ਮੈਂ ਆਪਣੇ ਵੱਲੋਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਮੈਂਬਰ ਹੋਣ ਦੇ ਨਾਤੇ ਕਹਿੰਦਾ ਹਾਂ ਕਿ ਇਸ ਮਾਮਲੇ ਵਿੱਚ ਦੋ ਵੀ ਦੋਸ਼ੀ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਚਮੁੱਚ ਮੰਦਭਾਗਾ ਹੈ। ਪਾਕਿਸਤਾਨ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਡੇ ਲਈ ਪੂਜਾ ਸਥਾਨ ਹੈ। ਉਨ੍ਹਾਂ ਨੂੰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਐਕਸ ਹੈਂਡਲ ਉਪਰ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਿਸ ਤਰ੍ਹਾਂ ਦੀ ‘ਰਹਿਤ ਮਰਯਾਦਾ’ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ, ਉਸ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾਜ਼ਾ ਉਲੰਘਣਾ ਦੀ ਨਿਸ਼ਚਿਤ ਤੌਰ ‘ਤੇ ਰਿਪੋਰਟ ਕਰਨੀ ਚਾਹੀਦੀ ਹੈ।

ਅਧਿਕਾਰੀਆਂ ਨੂੰ ਉਚਿਤ ਅਧਿਕਾਰੀਆਂ ਤੱਕ ਪਹੁੰਚਾਉਣ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਸਭ ਤੋਂ ਪਵਿੱਤਰ ਅਸਥਾਨ ‘ਤੇ ‘ਰਹਿਤ ਮਰਯਾਦਾ’ ਦੀ ਪਾਲਣਾ ਕਰਨ ਲਈ ਪ੍ਰਭਾਵੀ ਕਦਮ ਚੁੱਕੇ ਜਾਣੇ ਚਾਹੀਦੇ ਹਨ।