The Khalas Tv Blog Punjab ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਸਫਲਤਾ ਕੀਤੀ ਹਾਸਲ!
Punjab

ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਸਫਲਤਾ ਕੀਤੀ ਹਾਸਲ!

ਬਿਊਰੋ ਰਿਪੋਰਟ – ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 12.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕਸੇਲ ਤੋਂ ਕਾਬੂ ਕੀਤਾ ਗਿਆ ਹੈ ਅਤੇ ਉਹ ਕਸੇਲ ਦਾ ਹੀ ਰਹਿਣ ਵਾਲਾ ਹੈ।

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਕਾਫੀ ਸਮੇਂ ਤੋਂ ਫਰਾਰ ਸੀ। ਪੁਲਿਸ ਟੀਮਾਂ ਉਸ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਇਕ ਸੂਚਨਾ ਦੇ ਆਧਾਰ ‘ਤੇ ਮੁਲਜ਼ਮ ਨੂੰ ਅੱਜ ਗ੍ਰਿਫਤਾਰ ਕੀਤਾ ਹੈ। ਪੁਲਿਸ ਜਲਦ ਹੀ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ –  ਕਿਰਾਏਦਾਰਾਂ ਮਕਾਨ ਮਾਲਕ ਨਾਲ ਕੀਤੀ ਹੱਦੋਂ ਵੱਧ ਮਾੜੀ! ਪੜ੍ਹ ਕੇ ਉੱਡ ਜਾਣਗੇ ਹੋਸ਼

 

Exit mobile version