Punjab

ਅਦਾਲਤ ਵੱਲੋਂ ਆਪ’ ਵਿਧਾਇਕ ਦਲਬੀਰ ਸਿੰਘ ਭਗੌੜਾ ਐਲਾਨ , ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਜਾਰੀ

The court also issued orders to declare AAP MLA Dalbir Singh a fugitive to attach property

ਤਰਨਤਾਰਨ : ਪੰਜਾਬ ਦੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਦਿੱਤੇ ਹਨ।

ਜ਼ਿਕਰਯੋਗ ਹੈ ਸਾਲ 2020 ਵਿੱਚ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਕਰੋਨਾ ਪਾਬੰਦੀਆਂ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ। ਜਿਸ ‘ਤੇ ਤਰਨ ਤਾਰਨ ਦੀ ਥਾਣਾ ਸਦਰ ਪੁਲਿਸ ਵੱਲੋਂ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ  ਈ ਟੀ ਉ, ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ, ਦਲਬੀਰ ਸਿੰਘ ਟੌਂਗ ਸਮੇਤ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਪਰ ਉਕਤ ਮਾਮਲੇ ਵਿੱਚ ਪਿਛਲੇ ਦਿਨੀਂ ਤਰਨਤਾਰਨ ਅਦਾਲਤ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਂਤ ਪੰਜਾਬ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਉਸ ਤੋਂ ਬਾਅਦ ਉਕਤ ਆਗੂਆਂ ਵੱਲੋਂ ਹਾਈਕੋਰਟ ਦੇ ਹੁਕਮਾਂ ਤੇ ਹੇਠਲੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਜ਼ਮਾਨਤ ਕਰਵਾ ਲਈ ਗਈ ਸੀ ਪਰ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਲਗਾਤਾਰ ਅਦਾਲਤ ਵਿੱਚ ਪੇਸ਼ ਨਾ ਹੋਣ ਤੋਂ ਬਾਅਦ ਜੱਜ ਨੇ ਦਲਬੀਰ ਸਿੰਘ ਟੌਂਗ ਨੂੰ ਪੀ.ਉ. ਕਰਾਰ ਦਿੱਤਾ। ਇਸ ਦੇ ਨਾਲ ਹੀ ਵਿਧਾਇਕ ਦੀ ਜਾਇਦਾਦ ਨੂੰ ਵੀ ਅਟੈਚ ਕੀਤਾ ਗਿਆ ਹੈ।