India

ਕੇਜਰੀਵਾਲ ਨੂੰ ਲੱਗਾ ਝਟਕਾ, ਨਿਆਇਕ ਹਿਰਾਸਤ ‘ਚ ਹੋਇਆ ਵਾਧਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਿੱਲੀ ਦਾ ਸ਼ਰਾਬ ਨੀਤੀ (Liquor Policy) ਨੂੰ ਲੈ ਕੇ ਤਿਹਾੜ ਜੇਲ੍ਹ (Tihar jail) ਵਿੱਚ ਬੰਦ ਹਨ। ਕੇਜਰੀਵਾਲ ਦੀ ਨਿਆਇਕ ਹਿਰਾਸਤ 19 ਜੂਨ ਨੂੰ ਖਤਮ ਹੋ ਰਹੀ ਸੀ, ਜਿਸ ਨੂੰ ਹੁਣ 3 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਇਸ ਮੌਕੇ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਤਰਫੋਂ ਨਿਆਂਇਕ ਹਿਰਾਸਤ ਵਧਾਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਈਡੀ ਕੋਲ ਅਜਿਹੀ ਕੋਈ ਦਲੀਲ ਨਹੀਂ ਹੈ ਜਿਸ ਦੇ ਆਧਾਰ ‘ਤੇ ਨਿਆਂਇਕ ਨੂੰ ਹਿਰਾਸਤ ਵਧਾਇਆ ਜਾ ਸਕੇ।

21 ਮਾਰਚ ਨੂੰ ਕੀਤਾ ਸੀ ਗ੍ਰਿਫਤਾਰ

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਸੁਪਰੀਮ ਕੋਰਟ ਨੇ 10 ਮਈ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। 21 ਦਿਨਾਂ ਤੱਕ ਜ਼ਮਾਨਤ ‘ਤੇ ਬਾਹਰ ਰਹਿਣ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਸ਼ਾਮ 5 ਵਜੇ ਤਿਹਾੜ ‘ਚ ਆਤਮ ਸਮਰਪਣ ਕਰ ਦਿੱਤਾ।

ਇਹ ਵੀ ਪੜ੍ਹੋ –  ਪੰਜਾਬ ਸਰਕਾਰ ਨੇ ਕਾਨਟਰੈਕਟ ਵਰਕਰਾਂ ਦੀਆਂ ਸੇਵਾਵਾਂ ’ਚ ਕੀਤਾ ਵਾਧਾ!