The Khalas Tv Blog Punjab ਅਦਾਲਤ ਨੇ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾ ਸਤ ‘ਚ ਭੇਜਿਆ
Punjab

ਅਦਾਲਤ ਨੇ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾ ਸਤ ‘ਚ ਭੇਜਿਆ

ਦ ਖ਼ਾਲਸ ਬਿਊਰੋ : ਪਟਿਆਲਾ ਹਿੰਸਾ ਦੇ ਮੁ ਲਜ਼ਮ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾ ਸਤ ਵਿੱਚ ਭੇਜ ਦਿੱਤਾ ਗਿਆ ਹੈ। ਪਟਿਆਲਾ ਵਿੱਚ  ਦੋ ਧਿਰਾਂ ਵਿਚਕਾਰ ਹੋਈ ਹਿੰਸ ਕ ਝੜ ਪ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਕੁੱਲ੍ਹ 9 ਮੁਲ ਜ਼ਮਾਂ ਨੂੰ ਗ੍ਰਿਫ਼ ਤਾਰ ਕੀਤਾ ਗਿਆ ਅਤੇ ਪਟਿਆਲਾ ਤੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਵੀ ਗ੍ਰਿਫਤਾ ਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ।ਜਿੱਥੇ ਅਦਾਲਤ ਵੱਲੋਂ ਸਿੰਗਲਾ ਨੂੰ ਦੋ ਦਿਨਾਂ ਪੁਲਿਸ ਰਿਮਾਂ ਡ ‘ਤੇ ਭੇਜਿਆ ਗਿਆ ਸੀ। ਉੱਥੇ ਹੀ ਇਸ ਮਾਮਲੇ ਸਬੰਧੀ ਬਰਜਿੰਦਰ ਸਿੰਘ ਪਰਵਾਨਾ ਨੂੰ ਵੀ ਅਦਾਲਤ ਵੱਲੋਂ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।

ਦਈਏ ਕਿ ਕੁਝ ਦਿਨ ਪਹਿਲਾਂ ਪਟਿਆਲਾ ’ਚ ਦੋ ਧੜਿਆਂ ਵਿਚਕਾਰ ਸਿੱਧਾ ਟਕ ਰਾਅ ਹੋ ਗਿਆ ਸੀ ਤੇ ਭਾਰੀ ਤਣਾ ਅ ਦਾ ਮਾਹੌਲ ਬਣ ਗਿਆ ਸੀ,ਪ੍ਰਸ਼ਾਸਨ ਨੂੰ ਹਾਲਾਤ ਕਾਬੂ ਕਰਨ ਲਈ ਜਿਲ੍ਹੇ ਵਿੱਚ ਧਾਰਾ 144 ਲਗਾ ਦਿੱਤੀ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ ਨੂੰ ਗੰਭੀ ਰਤਾ ਨਾਲ ਲਿਆ ਸੀ ਤੇ ਸਖਤੀ ਦਿਖਾਉਂਦੇ ਹੋਏ ਅੱਜ ਹੀ ਪਟਿਆਲਾ ਜਿਲ੍ਹੇ ਦੇ ਵੱਡੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਵੀ ਜਾਰੀ ਕੀਤੇ ਸਨ।

Exit mobile version