The Khalas Tv Blog Punjab ਇਸ ਸ਼ਿਵ ਸੈਨਾ ਆਗੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਤੇ ਭੇਜਿਆ , ਸ਼੍ਰੀ ਦਰਬਾਰ ਸਾਹਿਬ ਬਾਰੇ ਦਿੱਤਾ ਸੀ ਵਿਵਾਦਿਤ ਬਿਆਨ
Punjab

ਇਸ ਸ਼ਿਵ ਸੈਨਾ ਆਗੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਤੇ ਭੇਜਿਆ , ਸ਼੍ਰੀ ਦਰਬਾਰ ਸਾਹਿਬ ਬਾਰੇ ਦਿੱਤਾ ਸੀ ਵਿਵਾਦਿਤ ਬਿਆਨ

The court sent Shiv Sena leader Harvinder Soni to judicial custody for 14 days

ਇਸ ਸ਼ਿਵ ਸੈਨਾ ਆਗੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਤੇ ਭੇਜਿਆ , ਸ਼੍ਰੀ ਦਰਬਾਰ ਸਾਹਿਬ ਬਾਰੇ ਦਿੱਤਾ ਸੀ ਵਿਵਾਦਿਤ ਬਿਆਨ

ਗੁਰਦਾਸਪੁਰ  : ਲੰਘੇ ਦਿਨੀਂ ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਕਾਰਨ ਚਰਚਾ ਵਿੱਚ ਆਏ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ।ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੇ ਦੌਰਾਨ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੁਬਾਰਾ ਢਾਹੁਣ ਦਾ ਧਮਕੀ ਭਰਿਆ ਇਤਰਾਜ਼ਯੋਗ ਬਿਆਨ ਦਿੱਤਾ ਗਿਆ ਸੀ । ਸੋਨੀ ਦੇ ਇਸ ਬਿਆਨ ਤੋਂ ਬਾਅਦ ਮਾਹੌਲ ਗਰਮਾ ਗਿਆ ਸੀ।

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਭਾਰੀ ਇਕੱਠ ਕਰ ਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ।

ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ ਨੂੰ ਇੱਕ ਮੰਗ ਪੱਤਰ ਦਿੱਤਾ ਸੀ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਕਰਨ ਦੇ ਇਲਜ਼ਾਮ ਵਿੱਚ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।

ਸ਼੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਕਾਰਨ ਹਾਈ ਕਮਾਂਡ ਨੇ ਕਾਰਵਾਈ ਕੀਤੀ ਹੈ ਤੇ ਇਸ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਸੀ । ਸ਼ਿਵ ਸੈਨਾ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਸ਼ਿਵ ਸੈਨਾ ਦੇ ਪੇਜ ‘ਤੇ ਲਾਈਵ ਹੋ ਕੇ ਇਸ ਮਾਮਲੇ ‘ਤੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵਾਂਗ ਹੀ ਪਟਿਆਲਾ ਤੋਂ ਹਰੀਸ਼ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ।

ਪਹਿਲਾਂ ਵਿਵਾਦਤ ਬਿਆਨ,ਫਿਰ ਮਾਫੀ ਤੇ ਹੁਣ ਪਾਰਟੀ ਤੋਂ ਬਾਹਰ, ਹਰਵਿੰਦਰ ਸੋਨੀ ਨੂੰ ਦਿਖਾਇਆ ਹਾਈ ਕਮਾਂਡ ਨੇ ਬਾਹਰ ਦਾ ਰਾਹ,

ਜਿਸ ਨੇ ਵੀ ਸ਼ਿਵ ਸੈਨਾ ਅਤੇ ਹਿੰਦੂ-ਸਿੱਖਾਂ ਵਿੱਚ ਦਰਾਰ ਪਾਉਣ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰਾਸ਼ਟਰੀ ਲੀਡਰਸ਼ਿਪ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਇਸ ਵਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲੇ ਵਾਲੇ ਦਿੱਤੇ ਗਏ ਬਿਆਨ ਦੇ ਕਾਰਨ ਐਸਜੀਪੀਸੀ ਨੇ ਇਸ ਵਿਰੁਧ ਕਾਰਵਾਈ ਦੀ ਮੰਗ ਕੀਤੀ ਸੀ।

Exit mobile version