The Khalas Tv Blog Punjab ਅਦਾਲਤਾਂ ਵੀ ਦੇ ਰਹੀਆਂ ਹਨ ਸਰਕਾਰਾਂ ਨੂੰ ਸਲਾਹਾਂ
Punjab

ਅਦਾਲਤਾਂ ਵੀ ਦੇ ਰਹੀਆਂ ਹਨ ਸਰਕਾਰਾਂ ਨੂੰ ਸਲਾਹਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਨੂੰ ਕਰੋਨਾ ਲਈ ਨਿੱਜੀ ਕੰਪਨੀਆਂ ਤੋਂ ਸਹਿਯੋਗ ਲੈਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਸੂਬੇ ਸੀਐੱਸਆਰ ਜ਼ਰੀਏ ਵੱਡੀਆਂ ਨਿੱਜੀ ਕੰਪਨੀਆਂ ਤੋਂ ਮਦਦ ਲੈ ਕੇ ਲੋੜਵੰਦ ਲੋਕਾਂ ਦੀ ਮਦਦ ਕਰਨ। ਇਨ੍ਹਾਂ ਕੰਪਨੀਆਂ ਵੱਲੋਂ ਲਈ ਗਈ ਮਦਦ ਰਾਸ਼ੀ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਇਸਤੇਮਾਲ ਕੀਤੀ ਜਾਵੇ।

ਕਰੋਨਾ ਮਹਾਂਮਾਰੀ ਦੇ ਕਹਿਰ ਨੇ ਪੂਰੀ ਦੁਨੀਆ ਦੇ ਲੋਕਾਂ ਨੂੰ ਡਰਾ ਕੇ ਰੱਖਿਆ ਹੋਇਆ ਹੈ। ਸੂਬਾ ਸਰਕਾਰਾਂ ਵੱਲੋਂ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਹੁਣ ਅਦਾਲਤਾਂ ਵੱਲੋਂ ਵੀ ਸਰਕਾਰਾਂ ਨੂੰ ਕਰੋਨਾ ਸਥਿਤੀ ਸਬੰਧੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

Exit mobile version