Punjab

10 ਨੂੰ ਕਿਸਾਨਾਂ ਵੱਲੋਂ ਸਾੜੀਆਂ ਜਾਣਗੀਆਂ ਅਰਥੀਆਂ

ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੂਰੇ ਦੇਸ਼ ਵਿਚ 10 ਜਨਵਰੀ ਨੂੰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਤੁਸੀਂ ਮੰਗਾਂ ਮਨਵਾਉਣੀਆਂ ਚਾਹੁੰਦੇ ਹੋ ਤਾਂ ਪੂਰੇ ਦੇਸ਼ ਵਿਚ ਅਰਥੀਆਂ ਸਾੜੀਆਂ ਜਾਣ। ਉਨ੍ਹਾਂ ਵਿਦਿਆਰਥੀਆਂ,ਪੰਚਾਇਤਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਪੀਲ ਕੀਤੀ ਕਿ ਉਹ ਵੀ ਇਸ ਵਿਚ ਸ਼ਾਮਲ ਹੋਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 6 ਜਨਵਰੀ ਨੂੰ ਸ਼ੰਭੂ ਬਾਰਡਰ ‘ਤੇ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ – ਡਾਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਉੱਠੀ ਮੰਗ, ਸੰਸਦ ਮੈਂਬਰ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ