ਰੋਪੜ : 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਬੀਤੇ ਦਿਨੀਂ ਬਲਵਿੰਦਰ ਕੌਰ ਨਾਮ ਦੀ ਸਹਾਇਕ ਪ੍ਰੋਫ਼ੈਸਰ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਦੀ ਮ੍ਰਿਤਕ ਲਾਸ਼ ਮਿਲ ਗਈ ਹੈ। ਜਾਣਕਾਰੀ ਮੁਤਾਬਕ ਅੱਜ ਉਸ ਦੀ ਲਾਸ਼ ਨੂੰ ਨਹਿਰ ਵਿੱਚੋਂ ਬਰਾਮਦ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਸਰੀਰ ਨੂੰ ਪੋਸਟਮਾਰਟਮ ਲਈ ਰੋਪੜ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੌਤ ਤੋਂ ਪਹਿਲਾਂ ਬਲਵਿੰਦਰ ਕੌਰ ਦਾ ਇੱਕ ਸੁਸਾਈਡ ਨੋਟ ਵੀ ਵਾਇਰਲ ਹੋਇਆ ਸੀ। ਅਸਲ ਵਿਚ ਮਾਮਲਾ ਇਹ ਸੀ ਕਿ ਨਿਯੁਕਤੀ ਪੱਤਰ ਦਿੱਤੇ ਜਾਣ ਦੇ ਬਾਵਜੂਦ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਸਨ ਜਿਸ ਕਾਰਨ ਬਲਵਿੰਦਰ ਕੌਰ ਪਰੇਸ਼ਾਨ ਰਹਿੰਦੀ ਸੀ। ਜਿਸ ਤੋਂ ਬਾਅਦ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਇੱਕ ਸਾਥੀ ਬਲਵਿੰਦਰ ਕੌਰ ਜੀ (ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਕੇ Depression ਦਾ ਸ਼ਿਕਾਰ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਕਨਵੀਨਰ ਸੁਖਵਿੰਦਰ ਕੌਰ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਇੱਕ ਸਾਥੀ ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਕੇ Depression ਦਾ ਸ਼ਿਕਾਰ ਹੋ ਕੇ ਖੁਦਖੁਸ਼ੀ ਕਰ ਲਈ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦਾ ਸੁਸਾਇਡ ਨੋਟ ਉਨ੍ਹਾਂ ਦੇ ਕੋਲ ਹੈ ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਮ੍ਰਿਤਕ ਨੌਕਰੀ ਨਾ ਮਿਲਣ ਦੇ ਕਰਕੇ ਪਰੇਸ਼ਾਨ ਰਹਿੰਦੀ ਸੀ ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ।
ਆਗੂ ਨੇ ਇਹ ਵੀ ਕਿਹਾ ਸੀ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਸਾਡੇ ਸਾਥੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗੀ ਅਤੇ ਇਸ ਮੁੱਦੇ ਨੂੰ ਭੜਕਾਉਣ ਦੀ ਕੋਸ਼ਿਸ਼ ਵੀ ਕਰੇਗੀ। ਉਨ੍ਹਾਂ ਨੇ ਕਿਹਾ ਸੀ ਕਿ ਇਕੱਲੀ ਬਲਜਿੰਦਰ ਕੌਰ ਹੀ ਨਹੀਂ ਸੀ ਜੋ Depression ਦੀ ਸ਼ਿਕਾਰ ਸੀ, ਬਹੁਤ ਸਾਰੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਆਗੂ ਨੌਕਰੀ ਨਾ ਮਿਲਣ ਕਾਰਨ Depression ਦਾ ਸ਼ਿਕਾਰ ਹਨ। ਉਨ੍ਹਾਂ ਨੇ ਕਿਹਾ ਕਿ ਇਸੇ ਕਾਰਨ ਅੱਗੇ ਵੀ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਜਾਵੇ।