International Punjab

ਕਰਜ਼ਾ ਚੁੱਕ ਕੇ ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਅੱਜ ਇੰਗਲੈਂਡ ਤੋਂ ਸਾਹਮਣੇ ਆਇਆ ਹੈ ਜਿੱਥੇ 22 ਸਾਲਾ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ। ਘਰ ਦੀ ਮਾਲੀ ਹਾਲਤ ਸੁਧਾਰਨ ਲਈ ਵਿਦੇਸ਼ ਗਏ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿੱਚ ਮੌਤ ਹੋਣ ਦੀ ਖ਼ਬਰ ਸੁਣ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। ਅੰਮ੍ਰਿਤਪਾਲ ਸਿੰਘ  ਅਜਨਾਲਾ ਦੇ ਪਿੰਡ ਚਮਿਆਰੀ ਦਾ ਰਹਿਣ ਵਾਲਾ ਸੀ।

ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੱਕ ਬਿਮਾਰੀ ਕਾਰਨ ਮੌਤ ਹੋ ਗਈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖ਼ਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਹਨਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਅੰਮ੍ਰਿਤ ਪਾਲ ਸਿੰਘ ਦੀ ਡੈਡ ਬਾਡੀ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

ਗੌਰਤਲਬ ਹੈ ਕਿ ਬੀਤੇ ਦਿਨੀ ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਮੌਤ ਤੋਂ ਦੋ ਘੰਟੇ ਪਹਿਲਾਂ ਕਾਰ ਵਿੱਚ ਮੋਬਾਈਲ ਨਾਲ ਰੀਲ ਬਣਾਈ ਸੀ। ਨੌਜਵਾਨ ਦੀ ਪਛਾਣ ਤਰਨਦੀਪ ਸਿੰਘ ਖਰੜ ਵਜੋਂ ਹੋਈ। ਲਗਭਗ ਦੋ ਸਾਲ ਪਹਿਲਾਂ ਤਰਨਦੀਪ ਅਮਰੀਕਾ ਗਿਆ ਸੀ। ਕੁਝ ਮਹੀਨੇ ਬਾਅਦ ਉਸ ਨੇ ਭਾਰਤ ਵਾਪਸ ਆਉਣਾ ਸੀ ਪਰ ਹੋਣੀ ਨੂੰ ਕੁਝ ਹੋਰ ਮਨਜ਼ੂਰ ਸੀ।