The Khalas Tv Blog India ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ, ਅੱਜ ਆਉਣਾ ਸੀ ਘਰ ਵਾਪਸ
India International Punjab

ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ, ਅੱਜ ਆਉਣਾ ਸੀ ਘਰ ਵਾਪਸ

The death of a pilgrim who went to Pakistan

ਪਾਕਿਸਤਾਨ (Pakistan) ਦੇ ਲਾਹੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿੱਚ ਅੱਜ ਸਵੇਰੇ ਇੱਕ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਨੂੰ ਸੁੱਤੇ ਪਏ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਜੰਗੀਰ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਜੰਗੀਰ ਸਿੰਘ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਹੀ ਭਾਰਤ ਤੋਂ ਪਾਕਿਸਤਾਨ ਗਏ ਸੀ।

ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਹੈ।

 

Exit mobile version