International Punjab

ਆਸਟਰੇਲੀਆ ਵਿੱਚ ਮੋਗਾ ਦੇ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ

Punjabi youth dies in road accident in Australia

ਆਸਟਰੇਲੀਆ : ਨਿਹਰੇ ਭਵਿੱਖ ਦੀ ਕਾਮਨਾ ਲਈ ਹਰ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤੇ ਮਾਪੇ ਵੀ ਆਪਣੇ ਬੱਚਿਆਂ ਦਾ ਸੁਪਨਾ ਪੂਰਾ ਕਰਨ ਲਈ ਹਰ ਹੀਲਾ ਕਰਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਨਾਲ ਉਸ ਦੇ ਤੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ।

ਇਸੇ ਦੌਰਾਨ ਆਸਟਰੇਲੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਦੇ ਮੋਗਾ ਤੋਂ ਆਸਟਰੇਲੀਆ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਗਈ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਤਤਾਰੀਏਵਾਲਾ ਦੇ ਨੌਜਵਾਨ ਸੁਖਦੀਪ ਸਿੰਘ ਦੀ ਆਸਟਰੇਲੀਆ ਵਿੱਚ ਇਕ ਸੜਕ ਹਾਦਸੇ ’ਚ ਮੌਤ ਹੋ ਗਈ। ਸੁਖਦੀਪ ਨੇ ਫ਼ਰਵਰੀ ਮਹੀਨੇ ਵਿੱਚ ਆਪਣੇ ਪਿੰਡ ਆਉਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਸੁਖਦੀਪ 14 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਆਸਟਰੇਲੀਆ ਗਿਆ ਸੀ। ਉਸ ਤੋਂ ਬਾਅਦ ਉਹ ਉੱਥੇ ਕੰਮ ਕਰਨ ਲੱਗ ਗਿਆ।

ਸੁਖਦੀਪ ਦੇ ਪਿਤਾ ਸਵਰਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪਰਿਵਾਰ ਸਣੇ ਕਾਰ ਵਿੱਚ ਜਾ ਰਿਹਾ ਸੀ ਕਿ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਸੁਖਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ ਹੋਰ ਮੈਂਬਰ ਵਾਲ-ਵਾਲ ਬਚ ਗਏ। ਸੁਖਦੀਪ ਦੀ ਮਾਤਾ ਜਸਵੀਰ ਕੌਰ ਨੇ ਦੱਸਿਆ ਕਿ ਉਹ ਤਿੰਨ ਮਹੀਨੇ ਆਪਣੇ ਲੜਕੇ ਕੋਲ ਰਹਿਣ ਤੋਂ ਬਾਅਦ ਭਾਰਤ ਪਰਤੀ ਸੀ।

ਇਸ ਤੋਂ ਕੁਝ ਸਮਾਂ ਪਹਿਲਾਂ ਵੀ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਦੀ ਵਸਨੀਕ ਇਕ ਮਹਿਲਾ ਦੀ ਬੀਤੇ ਦਿਨੀਂ ਵਿਨੀਪੈੱਗ (ਕੈਨੇਡਾ) ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ। ਦੋ ਬੱਚਿਆਂ ਦੀ ਮਾਂ ਸਰਬਜੀਤ ਕੌਰ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ ਕਿ ਗਲਤ ਪਾਸਿਓਂ ਆ ਰਹੇ ਇੱਕ ਤੇਜ਼ ਰਫਤਾਰ ਵਾਹਨ ਨੇ ਉਸ ਦੀ ਕਾਰ ਨੂੰ ਟੱਕਰ ਕਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਸਰਬਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਰਬਜੀਤ ਕੌਰ 2012 ਵਿੱਚ ਆਪਣੇ ਪਤੀ ਅਤੇ ਬੱਚਿਆਂ ਸਮੇਤ ਪੱਕੀ ਰਿਹਾਇਸ਼ ਲਈ ਕੈਨੇਡਾ ਗਈ ਸੀ।