The Khalas Tv Blog India ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪੱਟੀ ਦੇ ਨੌਜਵਾਨ ਦੀ ਮੌਤ
India Punjab

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪੱਟੀ ਦੇ ਨੌਜਵਾਨ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦੇ ਇਕ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋਣ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਸੁਖਮਨਪਾਲ ਸਿੰਘ ਵਜੋਂ ਹੋਈ ਹੈ।  ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ।

ਅੱਜ ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨਾਲ ਉਨ੍ਹਾਂ ਦੀ ਫੋਨ ‘ਤੇ ਗੱਲ ਹੋ ਰਹੀ ਹੈ, ਪਰ ਸੁਖਮਨਪਾਲ ਸਿੰਘ ਦੇ ਬਾਕੀ ਸਾਥੀਆਂ ਨਾਲ ਉਨ੍ਹਾਂ ਦੀ ਗੱਲ ਨਹੀਂ ਹੋ ਰਹੀ। ਉਸ ਦੀ ਮ੍ਰਿਤਕ ਦੇਹ ਲੈਣ ਲਈ ਪਰਿਵਾਰਕ ਮੈਂਬਰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ।

ਇਹ ਵੀ ਪੜ੍ਹੋ – ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਅਨਮੋਲ ਗਗਨ ਮਾਨ

Exit mobile version