Punjab

ਖੰਨਾ ‘ਚ ਭੇਦਭਰੀ ਹਾਲਤ ‘ਚ ਮਿਲਿਆ ਨੌਜਵਾਨ , ਪਰਿਵਾਰ ਨੇ ਜਤਾਇਆ ਇਹ ਖ਼ਦਸ਼ਾ , ਡਿਲਿਵਰੀ ਦਾ ਕਰਦਾ ਸੀ ਕੰਮ…

The death of a young man in discriminatory circumstances in Khanna, the family raised this concern, he was doing the work of delivery...

ਲੁਧਿਆਣਾ ਜ਼ਿਲ੍ਹੇ ਦੇ ਖੰਨਾ ‘ਚ ਇੱਕ ਨੌਜਵਾਨ ਦੀ ਸ਼ੱਕੀ ਹਾਲਤਾਂ ‘ਚ ਮੌਤ ਹੋ ਗਈ। ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੋ ਸਕਦੀ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਮਨੀਸ਼ ਵਾਸੀ ਮਾਡਲ ਟਾਊਨ ਅਮਲੋਹ ਰੋਡ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਿਟੀ-2 ਦੇ ਐਸਐਚਓ ਕੁਲਜਿੰਦਰ ਸਿੰਘ ਮੁਤਾਬਕ ਪੁਲਿਸ ਨੇ ਮਨੀਸ਼ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਮੌਤ ਕਿਵੇਂ ਹੋਈ ਇਸ ਬਾਰੇ ਫ਼ਿਲਹਾਲ ਕੁੱਝ ਨਹੀਂ ਕਿਹਾ ਜਾ ਸਕਦਾ। ਇਸ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਵੈਸੇ ਦੋਸਤਾਂ ਅਤੇ ਪਰਿਵਾਰ ਦੀ ਲਾਪਰਵਾਹੀ ਨੇ ਵੀ ਉਸ ਦੀ ਜਾਨ ਲੈ ਲਈ।

ਇੱਕ ਲੱਤ ਵਿੱਚੋਂ ਬਹੁਤ ਸਾਰਾ ਖ਼ੂਨ ਨਿਕਲ ਰਿਹਾ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਮਨੀਸ਼ ਚਿਕਨ ਦੀ ਡਿਲਿਵਰੀ ਦਾ ਕੰਮ ਕਰਦਾ ਸੀ। ਬੇਹੋਸ਼ੀ ਦੀ ਹਾਲਤ ‘ਚ ਮੰਗਲਵਾਰ ਰਾਤ ਉਸ ਦੇ ਦੋ ਦੋਸਤ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ। ਜਦੋਂ ਮਨੀਸ਼ ਨੂੰ ਬਾਈਕ ‘ਤੇ ਲਿਆਂਦਾ ਜਾ ਰਿਹਾ ਸੀ ਤਾਂ ਉਸ ਦੀ ਇੱਕ ਲੱਤ ਵੀ ਜ਼ਮੀਨ ਨਾਲ ਲੱਗ ਰਹੀ ਸੀ, ਜਿਸ ਕਾਰਨ ਉਸ ਦੀ ਲੱਤ ‘ਚੋਂ ਕਾਫ਼ੀ ਖ਼ੂਨ ਨਿਕਲ ਰਿਹਾ ਸੀ।

ਡਾਕਟਰਾਂ ਨੇ ਮਨੀਸ਼ ਨੂੰ ਰੈਫ਼ਰ ਕਰ ਦਿੱਤਾ ਸੀ

ਡਾਕਟਰਾਂ ਨੇ ਮਨੀਸ਼ ਨੂੰ ਐਮਰਜੈਂਸੀ ਵਿੱਚ ਦਾਖਲ ਕਰਵਾਇਆ। ਉਸ ਦੇ ਦੋਸਤਾਂ ਨੇ ਡਾਕਟਰ ਨੂੰ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਕਾਰਨ ਅਜਿਹਾ ਹੋਇਆ ਹੈ। ਡਾਕਟਰ ਨੇ ਸਥਿਤੀ ਨੂੰ ਦੇਖਿਆ ਅਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮਨੀਸ਼ ਨੂੰ ਵੱਡੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਇਸ ਦੌਰਾਨ ਮਨੀਸ਼ ਦੇ ਦੋਸਤਾਂ ਨੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਣ ਲਈ ਕਹਿ ਕੇ ਘਰ ਛੱਡ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਮਨੀਸ਼ ਰਾਤ ਭਰ ਇਸੇ ਹਾਲਤ ‘ਚ ਘਰ ‘ਚ ਪਿਆ ਰਿਹਾ। ਬੁੱਧਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੂੰ ਇਹ ਲੱਗਾ ਕਿ ਉਹ ਨਸ਼ਾ ਕਰ ਕੇ ਆਇਆ ਹੈ, ਸਵੇਰੇ ਉਸ ਦੀ ਦੇਖ-ਭਾਲ ਕੀਤੀ ਅਤੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਲੈ ਆਏ। ਇੱਥੇ ਡਾਕਟਰ ਤੋਂ ਸਾਰਾ ਮਾਮਲਾ ਪਤਾ ਲੱਗਾ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਸ ਦਾ ਸਾਰਾ ਸਰੀਰ ਨੀਲਾ ਹੋ ਗਿਆ ਸੀ।