‘ਦ ਖ਼ਾਲਸ ਬਿਊਰੋ : ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਜਿਸ ਦੇ ਚਲਦਿਆਂ ਕੈਨੇਡਾ ਦੇ ਟੋਰਾਂਟੋ ਸ਼ਹਿਰ ‘ਚ ਵਿਆਹ ਕਰਵਾ ਕਿ ਤਿੰਨ ਸਾਲ ਪਹਿਲਾਂ ਕੈਨੇਡਾ ਗਈ ਮੋਗਾ ਦੀ ਲੜਕੀ ਵੱਲੋਂ ਖੁਦ ਕੁਸ਼ੀ ਕਰਨ ਦੀ ਮੰਦਭਾ ਗੀ ਖ਼ਬਰ ਸਾਹਮਣੇ ਆਈ ਹੈ।
ਮੋਗਾ ਦੇ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਤੋਂ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ੇ ਉਤੇ ਕੈਨੇਡਾ ਗਈ 28 ਸਾਲਾ ਜਸਪ੍ਰੀਤ ਕੌਰ ਨੇ ਕੈਨੇਡਾ ਵਿਚ ਆਪਣੀ ਰਿਹਾਇਸ਼ ਅੱਗੇ ਖ਼ੁ ਦ ਕੁ ਸ਼ੀ ਕਰ ਲਈ। ਜਸਪ੍ਰੀਤ ਕੌਰ ਵਿਆਹ ਕਰਵਾ ਕੇ ਬਰੈਂਪਟਨ ਗਈ ਸੀ। ਜਸਪ੍ਰੀਤ ਕੌਰ ਦੇ ਪਿਤਾ ਪਵਿੱਤਰ ਸਿੰਘ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਜਸਪ੍ਰੀਤ ਦਾ ਵਿਆਹ ਹੋਇਆ ਸੀ।
ਜਸਪ੍ਰੀਤ ਸਟੱਡੀ ਵੀਜ਼ੇ ‘ਤੇ ਤਿੰਨ ਸਾਲ ਤੋਂ ਕੈਨੇਡਾ ਦੇ ਬਰੈਂਪਟਨ ਵਿਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਜਸਪ੍ਰੀਤ ਦੇ ਪਤੀ ਦੀ ਤਿੰਨ ਵਾਰ ਫਾਈਲ ਰੱਦ ਹੋਣ ਕਰ ਕੇ ਸਹੁਰਾ ਪਰਿਵਾਰ ਜਸਪ੍ਰੀਤ ਨੂੰ ਕਥਿਤ ਤੌਰ ’ਤੇ ਪੈਂਤੀ ਲੱਖ ਵਾਪਸ ਕਰਨ ਅਤੇ ਤਲਾਕ ਲੈਣ ਲਈ ਦਬਾਅ ਪਾ ਰਿਹਾ ਸੀ। ਇਸ ਕਾਰਨ ਉਸ ਨੇ ਮਾਨਸਿਕ ਪ੍ਰੇਸ਼ਾਨੀ ਨਾਲ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।