ਮੁਕਤਸਰ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮੁਕਤਸਰ ਦੇ ਪਿੰਡ ਗੰਧਾਰਾ ਦੇ ਰਹਿਣ ਵਾਲੇ ਕਮਲਜੀਤ ਸਿੰਘ ਵਜੋਂ ਹੋਈ ਹੈ। ਕਮਲਜੀਤ 2 ਦਿਨ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਜਿਸ ਦੀ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਕਮਲਜੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਇੱਕ ਮਹੀਨਾ ਪਹਿਲਾਂ ਹੀ ਪੜ੍ਹਾਈ ਪੂਰੀ ਕਰਕੇ ਪਿੰਡ ਵਾਪਸ ਆਇਆ ਸੀ। ਕੈਨੇਡਾ ਪਹੁੰਚਣ ਦੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਪਿੰਡ ਵਾਸੀਆਂ ਅਨੁਸਾਰ ਉਹ ਇੱਕ ਗਰੀਬ ਕਿਸਾਨ ਦਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਨੇ ਆਪਣੀ ਜ਼ਮੀਨ ਵੇਚ ਕੇ ਪੁੱਤਰ ਨੂੰ ਕੈਨੇਡਾ ਭੇਜ ਦਿੱਤਾ ਸੀ ਪਰ ਉਸ ਦੀ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ।