ਕਨੇਡਾ : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਿਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।
ਨਿਤ ਦਿਨ ਕੋਈ ਨਾ ਕੋਈ ਪੰਜਾਬੀ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ ਤੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਵਾਲਿਆਂ ‘ਤੇ ਵੀ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹਾ ਹੀ ਇਕ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਵਿੱਚ ਸਾਹਮਣੇ ਆਇਆ ਜੋ ਕਿ ਕਨੇਡਾ ਵਿੱਚ ਪੜ੍ਹਨ ਲਈ ਗਏ ਇਕਲੌਤੇ ਪੁੱਤਰ ਦੀ ਮੌਤ ਕਾਰਨ ਇੱਕ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਏਐਸਆਈ ਅਮਰੀਕ ਸਿੰਘ ਦੇ ਟੋਰੰਟੋ ਰਹਿੰਦੇ ਸਪੁੱਤਰ ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਫਿਲਹਾਲ ਪਰਿਵਾਰ ਨੂੰ ਕੁਝ ਪਤਾ ਨਹੀਂ ਲੱਗਿਆ ਹੈ।
ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਗੁਰਪ੍ਰਤਾਪ ਸਿੰਘ ਉਹਨਾਂ ਦਾ ਇਕਲੌਤਾ ਪੁੱਤਰ ਸੀ ਜੌ ਪੜਾਈ ਲਈ ਵਿਦੇਸ਼ ਗਿਆ ਸੀ ਅਤੇ ਕੁਝ ਮਹੀਨੇ ਬਾਅਦ ਇਸ ਦੀ ਭੈਣ ਨੇ ਵੀ ਪੜ੍ਹਨ ਦੇ ਲਈ ਆਪਣੇ ਭਰਾ ਦੇ ਕੌਲ ਜਾਣਾ ਸੀ। ਉਨ੍ਹਾਂ ਦਸਿਆ ਕਿ ਨੂੰ ਕਦੀ-ਕਦੀ ਗੁਰਪ੍ਰਤਾਪ ਸਿੰਘ ਦਾ ਫੋਨ ਆਉਂਦਾ ਸੀ ਅਤੇ ਹੁਣ ਪਿੱਛਲੇ ਇਕ ਮਹੀਨੇ ਤੋਂ ਕਿਸੇ ਵੀ ਪਰਿਵਾਰਕ ਮੈਂਬਰ ਦੀ ਗੁਰਪ੍ਰਤਾਪ ਨਾਲ ਕੋਈ ਗੱਲਬਾਤ ਨਹੀਂ ਹੋਈ ਸੀ। ਗੁਰਪ੍ਰਤਾਪ ਦੇ ਪਿਤਾ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ। ਗੁਰਪ੍ਰਤਾਪ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।