The Khalas Tv Blog Punjab ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰਮੱਥੇ : ਦਲਜੀਤ ਚੀਮਾ
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰਮੱਥੇ : ਦਲਜੀਤ ਚੀਮਾ

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੋ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਇਆ ਗਿਆ ਹੈ ਸਮੁੱਚੀ ਅਕਾਲੀ ਦਲ ਉਸ ਫੈਸਲੇ ਨੂੰ ਸਿਰ ਝੁਕਾ ਕੇ ਪ੍ਰਵਾਨ ਕਰਦੀ ਹੈ। ਚੀਮਾ ਨੇ ਕਿਹਾ ਕਿ ਜਿਸ ਦਿਨ ਸੁਖਬਾਰ ਸਿੰਙ ਬਾਦਲ ਬਤੌਰ ਅਕਾਲੀ ਦਲ ਦੇ ਪ੍ਰਧਾਨ ਵਜੋਂ ਆਪਣਾ ਸਪਸ਼ਟੀਕਰਨ ਦੇ ਕੇ ਆਏ ਸਨ ਉਦੋਂ ਉਨ੍ਹਾਂ ਵੱਲੋਂ ਇਹ ਕਹਿ ਦਿੱਤਾ ਗਿਆ ਸੀ ਕਿ ਜੋ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਿਆ ਜਾਵੇਗਾ ਉਸਨੂੰ ਸਮੁੱਚਾ ਅਕਾਲੀ ਦਲ ਪ੍ਰਵਾਨ ਕਰੇਗਾ।

ਦੱਸ ਦਈਏ ਕਿ ਅੱਜ ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀਆਂ ਗਈਆਂ ਸ਼ਿਕਾਇਤਾਂ ਦੇ ਮਾਮਲੇ ’ਤੇ ਵਿਚਾਰ ਵਟਾਂਦਰੇ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ। ਇਸ ਮਾਮਲੇ ਵਿਚ ਸੁਖਬੀਰ ਬਾਦਲ ਦੇ ਖਿਲਾਫ ਮਿਲੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਬਾਰੇ ਸੁਖਬੀਰ ਬਾਦਲ ਵੱਲੋਂ ਸੌਂਪੇ ਜਵਾਬ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।  ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ ਹੈ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਲਈ ਪੰਜ ਸਿੰਘ ਸਾਹਿਬਾਨਾਂ ਦੀ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਕਰਜਕਾਲ ਦੌਰਾਨ ਪੰਜਾਬ ਦੇ ਡਿਪਟੀ ਸੀਐਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਕੁਝ ਅਜਿਹੇ ਫੈਸਲੇ ਲਈ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਢਾਅ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਹਾਲਤ ਬੇਹਦ ਹੀ ਮਾੜੀ ਹੋਈ ਸੀ।

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਭਾਈਵਾਲ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇਣ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਗਤ ਤੋਂ ਜਦੋਂ ਤੱਕ ਮੁਆਫੀ ਨਹੀਂ ਮੰਗਦੇ ਤਦ ਤੱਕ ਤਨਖਾਹੀਆ ਰਹਿਣਗੇ।

 

Exit mobile version