‘ਦ ਖ਼ਾਲਸ ਬਿਊਰੋ :ਦਿੱਲੀ ਵਿੱਚ ਹੋਈ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਵਿੱਚ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਬੋਰਡ ਦੇ ਸੱਤ ਮੈਂਬਰਾਂ ਵਿੱਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ, ਇੱਕ ਜ਼ਿਲ੍ਹਾ ਜੱਜ ਅਤੇ ਦਿੱਲੀ ਪੁਲੀਸ ਦਾ ਇੱਕ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਫ਼ਿਲਹਾਲ ਪ੍ਰੋ. ਭੁੱਲਰ ਹਾਲ ਦੀ ਘੜੀ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ। ਦਿੱਲੀ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਅਗਲੀ ਐਸਆਰਬੀ ਮੀਟਿੰਗ ਤੱਕ ਲਈ ਟਾਲ ਦਿੱਤਾ ਗਿਆ ਹੈ।