The Khalas Tv Blog India ਮਾਣਹਾਨੀ ਮਾਮਲੇ ‘ਚ ਵਿਜੇ ਮਾਲਿਆ ਖਿਲਾਫ ਵੀਰਵਾਰ ਨੂੰ ਹੋਵੇਗੀ ਸੁਣਵਾਈ
India

ਮਾਣਹਾਨੀ ਮਾਮਲੇ ‘ਚ ਵਿਜੇ ਮਾਲਿਆ ਖਿਲਾਫ ਵੀਰਵਾਰ ਨੂੰ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ : ਭਗੌ ੜੇ ਕਾਰੋਬਾਰੀ ਵਿਜੇ ਮਾਲਿਆ ਦੇ ਖਿਲਾ ਫ ਮਾਣਹਾ ਨੀ ਦੇ ਮਾਮਲੇ ‘ਤੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰੇਗਾ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੂੰ ਵੀਰਵਾਰ ਨੂੰ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਸੀ । ਅਦਾਲਤ ਨੇ ਬੇਨਤੀ ਸਵੀਕਾਰ ਕਰਦੇ ਹੋਏ ਇਸ ਮਾਮਲੇ ‘ਤੇ ਸੁਣਵਾਈ ਲਈ ਵੀਰਵਾਰ ਨੂੰ 2 ਵਜੇ ਦਾ ਸਮਾਂ ਤੈਅ ਕੀਤਾ ਹੈ।

ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਜਵਾਬ ਦੇਣ ਦਾ ਆਖਰੀ ਮੌਕਾ ਦਿੰਦੇ ਹੋਏ ਕਿਹਾ ਸੀ ਕਿ ਮਾਲਿਆ ਦੀ ਗੈਰ-ਹਾਜ਼ਰੀ ‘ਚ ਹੀ ਸਜ਼ਾ ਦੇ ਮੁੱਦੇ ‘ਤੇ ਅੱਗੇ ਵਧਣ ਦਾ ਫੈਸਲਾ ਕੀਤਾ ਜਾਵੇਗਾ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਮਾਲਿਆ ਆਪਣਾ ਪੱਖ ਪੇਸ਼ ਨਹੀਂ ਕਰਦਾ ਹੈ ਤਾਂ ਅਦਾਲਤ ਕਾਨੂੰ ਨੀ ਆਧਾਰ ‘ਤੇ ਮਾਮਲੇ ਦੀ ਪੈਰਵੀ ਕਰੇਗੀ।

Exit mobile version