Punjab

ਗੱਡੀ ਚਲਾਉਂਦੇ ਡਰਾਈਵਰ ਨੂੰ ਆਇਆ ਹਾਰਟ ਅਟੈਕ, ਡਿਵਾਈਡਰ ਨਾਲ ਟਕਰਾਈ ਕਾਰ ਹੋਈ ਚਕਨਾਚੂਰ

The driver suffered a heart attack while driving the car crashed into a divider

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਲੁਧਿਆਣਾ-ਫਿਰੋਜ਼ਪੁਰ ਜੀਟੀ ਰੋਡ ‘ਤੇ ਇੱਕ ਬੇਕਾਬੂ ਫਾਰਚੂਨਰ ਡਿਵਾਈਡਰ ਤੋੜ ਕੇ ਸਰਵਿਸ ਲਾਈਨ ‘ਤੇ ਜਾ ਵੜਿਆ। ਇਸ ਹਾਦਸੇ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਵਾਹਨ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਮੋਗਾ ਤੋਂ ਟੈਸਟ ਆਦਿ ਕਰਵਾ ਕੇ ਵਾਪਸ ਆ ਰਿਹਾ ਸੀ। ਉਸ ਦੀ ਪਛਾਣ ਨਵਤੇਜ ਸਿੰਘ ਵਜੋਂ ਹੋਈ ਹੈ। ਨਵਤੇਜ ਨਾਲ 2 ਹੋਰ ਲੋਕ ਮੌਜੂਦ ਸਨ। ਉਹ ਬੀਮਾਰ ਰਹਿੰਦਾ ਹੈ, ਜਿਸ ਕਾਰਨ ਉਹ ਮੋਗਾ ਤੋਂ ਟੈਸਟ ਕਰਵਾ ਕੇ ਵਾਪਸ ਆ ਰਿਹਾ ਸੀ ਕਿ ਅਚਾਨਕ ਉਸ ਨੂੰ ਕਿਸੇ ਤਰ੍ਹਾਂ ਦਾ ਅਟੈਕ ਜਿਹਾ ਮਹਿਸੂਸ ਹੋਇਆ।

ਇਸ ਕਾਰਨ ਉਹ ਕਾਰ ਤੋਂ ਸੰਤੁਲਨ ਗੁਆ ​​ਬੈਠਾ। ਸੰਤੁਲਨ ਗੁਆਉਣ ਕਰਕੇ ਉਹ ਗੱਡੀ ਨੂੰ ਸੰਭਾਲ ਨਾ ਸਕਿਆ ਅਤੇ ਗੱਡੀ ਡਿਵਾਈਡਰ ਨਾਲ ਟਕਰਾ ਕੇ ਸਰਵਿਸ ਲਾਈਨ ‘ਤੇ ਜਾ ਡਿੱਗੀ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।

ਸ਼ੁਕਰ ਹੈ ਕਿ ਕਾਰ ਦੇ ਅੱਗੇ ਜਾਂ ਪਿੱਛੇ ਕੋਈ ਵਾਹਨ ਨਹੀਂ ਆ ਰਿਹਾ ਸੀ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਜ਼ਖ਼ਮੀਆਂ ਨੂੰ ਪਹਿਲਾਂ ਜਗਰਾਓਂ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਜ਼ਖਮੀਆਂ ਨੂੰ ਲੁਧਿਆਣਾ ਦੇ ਅਗਰਸੇਨ ਹਸਪਤਾਲ ਭੇਜਿਆ ਗਿਆ। ਜ਼ਖਮੀ ਨਵਤੇਜ ਪਿੰਡ ਸਹੌਲੀ ਦਾ ਰਹਿਣ ਵਾਲਾ ਹੈ।

ਸੂਬੇ ‘ਚ ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸ ਤੋਂ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ‘ਚ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌ ਤ ਹੋ ਗਈ ਹੈ।

ਦਵਾਈ ਲੈ ਕੇ ਘਰ ਪਰਤ ਰਹੇ ਪਿਓ-ਪੁੱਤ ਨਾਲ ਵਾਪਰਿਆ ਇਹ ਭਾਣਾ , ਪਰਿਵਾਰ ‘ਚ ਸੋਗ ਦੀ ਲਹਿਰ

ਜਾਣਕਾਰੀ ਅਨੁਸਾਰ ਕ੍ਰਿਸ਼ਨ ਕੁਮਾਰ ਅਤੇ ਉਸ ਦਾ ਬੇਟਾ ਵਕੀਲ ਸਿੰਘ ਵਾਸੀ ਪਿੰਡ ਕੋਟਲੀ ਅਬਲੂ ਦੁਪਹਿਰ ਕਰੀਬ 12 ਵਜੇ ਸ੍ਰੀ ਮੁਕਤਸਰ ਸਾਹਿਬ ਤੋਂ ਦਵਾਈ ਲੈ ਕੇ ਮੋਟਰਸਾਈਕਲ ’ਤੇ ਪਿੰਡ ਪਰਤ ਰਹੇ ਸਨ। ਜਦੋਂ ਉਹ ਪਿੰਡ ਸੰਗੂਧੌਣ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਐਕਸ ਯੂਵੀ ਕਾਰ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਈ। ਕਾਰ ’ਚ ਪੰਜ ਵਿਅਕਤੀ ਸਵਾਰ ਸੀ। ਇਸ ਹਾਦਸੇ ਵਿੱਚ ਕਾਰ ਵੀ ਨੁਕਸਾਨੀ ਗਈ।

ਹਾਦਸੇ ’ਚ ਮੋਟਰਸਾਈਕਲ ਸਵਾਰ ਕ੍ਰਿਸ਼ਨ ਕੁਮਾਰ  ਤੇ ਵਕੀਲ ਸਿੰਘ  ਗੰਭੀਰ ਜ਼ਖ਼ਮੀ ਹੋ ਗਏ। ਰਾਹੀਗਰਾਂ ਨੇ ਉਨ੍ਹਾਂ ਨੂੰ ਮੁਕਤਸਰ ਦੇ ਸਰਕਾਰੀ ਹਸਪਤਾਲ ’ਚ ਪਹੁੰਚਾਇਆ ਗਿਆ ਜਿੱਥੇ ਦੋਵਾਂ ਦੀ ਮੌਤ ਹੋ ਗਈ।