‘ਦ ਖ਼ਾਲਸ ਬਿਊਰੋ:- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਦੀ ਵੋਟਰ ਲਿਸਟ ਦਾ ਮਾਮਲਾ ਸਾਹਮਣੇ ਆਇਆ ਹੈ। ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੀ ਪਟੀਸ਼ਨ ‘ਤੇ ਕੇਜਰੀਵਾਲ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੁਰਦੁਆਰਾ ਚੋਣ ਡਾਇਰੈਕਟੋਰੇਟ ਤੋਂ ਵੀ ਜਵਾਬ ਮੰਗਿਆ ਗਿਆ ਹੈ। DSGMC ਦੀ ਚੋਣ ਅਗਲੇ ਸਾਲ ਦੇ ਮਾਰਚ ਮਹੀਨੇ ‘ਚ ਹੋਵੇਗੀ।
ਪਿਛਲੇ ਦਿਨੀਂ ਦਿੱਲੀ ਹਾਈਕੋਰਟ ਨੇ ਮੌਜੂਦਾ ਵੋਟਰ ਲਿਸਟ ‘ਤੇ ਹੀ DSGMC ਦੀ ਚੋਣ ਕਰਵਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸ ਤਹਿਤ ਪੁਰਾਣੇ ਸਾਲ ਦੀ ਵੋਟਰ ਲਿਸਟ ਦੇ ਆਧਾਰ ‘ਤੇ ਹੀ ਚੋਣ ਕਰਵਾਉਣ ਦੀ ਇਜਾਜ਼ਤ ਦਿੱਤੀ ਸੀ, ਜਿਸਨੂੰ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਚੁਣੌਤੀ ਦਿੱਤੀ ਸੀ।