Punjab

ਸਕੂਲਾਂ ਵਿੱਚ ਬਦਲਿਆ ਸਮਾਂ,ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਵਿੱਚ ਸਰਦ ਰੁੱਤ ਦੀ ਵਿਦਾਈ ਤੋਂ ਬਾਅਦ ਸੂਬਾ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਹੈ। ਕੱਲ ਯਾਨੀ 01 ਅਪ੍ਰੈਲ 2023 ਤੋਂ ਲੈ ਕੇ 30 ਸਤੰਬਰ 2023 ਤੱਕ ਪੰਜਾਬ ਰਾਜ ਦੇ ਸਕੂਲ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ।

ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਟਵੀਟ ਕਰ ਕੇ ਦਿੱਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਸਕੂਲਾਂ ਦਾ ਸਮਾਂ ਬਦਲਣ ਦੀ ਜਾਣਕਾਰੀ ਦਿੱਤੀ ਹੈ ਤੇ ਇਹ ਵੀ ਦੱਸਿਆ ਹੈ ਕਿ ਇਹ ਤਬਦੀਲੀ ਕਦੋਂ ਤੱਕ ਰਹੇਗੀ।

ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |
ਪੰਜਾਬ ਵਿੱਚ ਮੌਸਮੀ ਤਬਦੀਲੀਆਂ ਹੋਣ ਤੋਂ ਬਾਅਦ ਅਕਸਰ ਹੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਜਾਂਦਾ ਹੈ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਸਤੰਬਰ ਮਹੀਨੇ ਵਿੱਚ ਸਰਦ ਰੁੱਤ ਦੇ ਆਗਾਜ਼ ਦੇ ਨਾਲ ਹੀ ਇਸ ਵਿੱਚ ਦੁਬਾਰਾ ਬਦਲਾਅ ਕੀਤਾ ਜਾ ਸਕਦਾ ਹੈ।