‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋ ਧ ‘ਚ ਅੱਜ ਅਤੇ ਕੱਲ੍ਹ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਅਸਰ ਹੁਣ ਦੇਸ਼ ਦੇ ਜ਼ਿਆਦਾਤਰ ਇਲਾਕਿਆਂ ‘ਚ ਸਾਫ ਦਿਖਾਈ ਦੇ ਰਿਹਾ ਹੈ।ਪੰਜ ਰਾਜਾਂ ਵਿੱਚੋਂ ਚਾਰ ਵਿੱਚ ਭਾਜਪਾ ਦੀ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਇਹ ਪਹਿਲੀ ਅਜਿਹੀ ਹੜਤਾਲ ਹੈ, ਜਿਸ ਵਿੱਚ ਸਰਕਾਰੀ ਨੀਤੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਵੱਲੋਂ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਹ ਹੜਤਾਲ ਮਜ਼ਦੂਰਾਂ, ਕਿਸਾਨਾਂ ਅਤੇ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਸਰਕਾਰੀ ਨੀਤੀਆਂ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ।
ਭਾਰਤ ਬੰਦ ਦੇ ਪ੍ਰਭਾਵ ਕਾਰਨ ਕਈ ਸੜਕਾਂ ਸੁੰਨਸਾਨ ਨਜ਼ਰ ਆ ਰਹੀਆਂ ਹਨ। ਸਿਰਫ਼ ਸੜਕਾਂ ‘ਤੇ ਕੁਝ ਹੀ ਨਿੱਜੀ ਵਾਹਨ ਹੀ ਦੇਖੇ ਜਾ ਸਕਦੇ ਹਨ।ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਹੜਤਾਲ ਤੋਂ ਬਾਹਰ ਰੱਖਿਆ ਗਿਆ ਹੈ।
ਇਸ ਬੰਦ ਨੂੰ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦਾ ਵੀ ਸਮਰਥਨ ਮਿਲ ਰਿਹਾ ਹੈ ਤੇ ਬੈਂਕ ਕਰਮਚਾਰੀ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ। ਬੈਂਕ ਯੂਨੀਅਨਾਂ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੀ ਸਰਕਾਰ ਦੀ ਯੋਜਨਾ ਦੇ ਨਾਲ-ਨਾਲ ਬੈਂਕਿੰਗ ਕਾਨੂੰਨ ਸੋਧ ਬਿੱਲ 2021 ਦੇ ਵਿਰੋਧ ਵਿੱਚ ਹੜਤਾਲ ਵਿੱਚ ਹਿੱਸਾ ਲੈ ਰਹੀਆਂ ਹਨ।ਭਾਰਤੀ ਸਟੇਟ ਬੈਂਕ (SBI) ਨੇ ਕਿਹਾ ਹੈ ਕਿ ਹੜਤਾਲ ਕਾਰਨ ਉਸ ਦੀਆਂ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਨੇ ਕਾਰੋਬਾਰ ਨੂੰ ਆਮ ਵਾਂਗ ਚਲਾਉਣ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਹਨ। ਪੀਐਨਬੀ ਨੇ ਕਿਹਾ ਹੈ ਕਿ ਬੈਂਕ ਦੇ ਕਰਮਚਾਰੀ ਯੂਨੀਅਨਾਂ ਨੇ ਹੜਤਾਲ ਨੂੰ ਲੈ ਕੇ ਨੋਟਿਸ ਦਿੱਤਾ ਹੈ, ਜਿਸ ਨਾਲ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।ਕੇਨਰਾ ਬੈਂਕ, ਆਰਬੀਐਲ ਬੈਂਕ, ਯੂਨੀਅਨ ਬੈਂਕ ਨੇ ਵੀ ਕਿਹਾ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਦੋ ਦਿਨ ਦੀ ਹੜਤਾਲ ਤੋਂ ਬਾਅਦ ਵਿੱਤੀ ਸਾਲ ਦੇ ਆਖਰੀ ਦਿਨਾਂ ‘ਚ ਬੰਦ ਹੋਣ ਕਾਰਨ 30-31 ਮਾਰਚ ਨੂੰ ਵੀ ਬੈਂਕਾਂ ‘ਚ ਗਾਹਕਾਂ ਲਈ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।