The Khalas Tv Blog Punjab ਹੁਸ਼ਿਆਰਪੁਰ ‘ਚ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ…
Punjab

ਹੁਸ਼ਿਆਰਪੁਰ ‘ਚ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ…

The elder brother was brutally killed by the younger brother with a sharp weapon

The elder brother was brutally killed by the younger brother with a sharp weapon

ਹੁਸ਼ਿਆਰਪੁਰ : ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜ਼ਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਰਿਸ਼ਤੇ ਤਾਰ ਤਾਰ ਹੋਏ ਹਨ। ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਰਾਮਦਾਸਪੁਰ ‘ਚ ਛੋਟੇ ਭਰਾ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਾਮਦਾਸਪੁਰ ਦਾ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਨੇ ਮੰਗਲਵਾਰ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਕਿਸੇ ਨੂੰ ਕਾਤਲ ‘ਤੇ ਸ਼ੱਕ ਨਾ ਹੋਵੇ, ਇਸ ਲਈ ਮੁਲਜ਼ਮ ਨੇ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ‘ਤੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ‘ਚ ਦਾਖਲ ਹੋਏ ਹਨ। ਜਿਸ ’ਤੇ ਸਰਪੰਚ ਨੇ ਤੁਰੰਤ ਮਾਮਲੇ ਦੀ ਸੂਚਨਾ ਗੜ੍ਹਦੀਵਾਲਾ ਪੁਲਿਸ ਨੂੰ ਦਿੱਤੀ।

ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਰਪੰਚ ਨੂੰ ਘਰ ਲਿਜਾਇਆ ਗਿਆ ਤਾਂ ਘਰ ਦੀਆਂ ਸਾਰੀਆਂ ਲਾਈਟਾਂ ਬੰਦ ਸਨ ਅਤੇ ਘਰ ਦੇ ਮੁੱਖ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ। ਜਦੋਂ ਪੁਲਿਸ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਮਨਜੋਤ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਦੋਵੇਂ ਭਰਾ ਮਰਹੂਮ ਨੰਬਰਦਾਰ ਹਰਭਜਨ ਸਿੰਘ ਦੀ ਪਤਨੀ ਆਪਣੀ ਦਾਦੀ ਨਰਜਨ ਕੌਰ ਕੋਲ ਰਹਿ ਰਹੇ ਸਨ।

ਕਤਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਡੀ ਐੱਸ ਪੀ ਟਾਂਡਾ ਹਰਜੀਤ ਸਿੰਘ ਰੰਧਾਵਾ, ਐੱਸ ਐੱਚ ਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਭਰਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version