The Khalas Tv Blog Punjab ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਚੋਣ ਕਮਿਸ਼ਨ ਨੇ ਕੀਤੀ ਸਖਤ ਕਾਰਵਾਈ
Punjab

ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਚੋਣ ਕਮਿਸ਼ਨ ਨੇ ਕੀਤੀ ਸਖਤ ਕਾਰਵਾਈ

ਬਿਉਰੋ ਰਿਪੋਰਟ – ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਗਿੱਦੜਬਾਹਾ (Gidderbaha) ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring)  ਖਿਲਾਫ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਲੀਡਰਾਂ ਨੂੰ ਚੋਣ ਕਮਿਸ਼ਨ ਨੇ 24 ਘੰਟਿਆਂ ਦੇ ਵਿਚ-ਵਿਚ ਜਵਾਬ ਦੇਣ ਲਈ ਕਿਹਾ ਹੈ।  ਦੱਸ ਦੇਈਏ ਕਿ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਚੋਣ ਪ੍ਰਚਾਰ ਦੌਰਾਨ ਮੌਜੂਦ ਲੋਕਾਂ ਨੂੰ ਕੇਂਦਰ ਸਰਕਾਰ ਵਿੱਚ ਨੌਕਰੀਆਂ ਦੇਣ ਦਾ ਵਾਅਦਾ ਕਰ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਰੋਡਵੇਜ਼ ਦੇ ਜੀ.ਐਮ ਉਨ੍ਹਾਂ ਨੂੰ ਜਾਣਦੇ ਹਨ। ਇਸ ਦੇ ਨਾਲ ਹੀ ਸਾਨੂੰ ਰੇਲਵੇ ਵਿੱਚ ਨੌਕਰੀ ਮਿਲੇਗੀ। ਰੇਲ ਮੰਤਰੀ ਕੁਝ ਦਿਨ ਬਰਨਾਲਾ ‘ਚ ਹੀ ਰਹਿਣਗੇ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਪਹੁੰਚ ਗਈ ਸੀ।

ਇਸ ਤੋਂ ਇਲਾਵਾ ਰਾਜਾ ਵੜਿੰਗ ‘ਤੇ ਮਸਜਿਦ ਜਾ ਕੇ ਪ੍ਰਚਾਰ ਕਰਨ ਦਾ ਦੋਸ਼ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਰਾਜਾ ਵੜਿੰਗ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਫੋਟੋ ਸ਼ੇਅਰ ਕੀਤੀ ਸੀ।  ਇਸ ਨੂੰ ਦੇਖਦੇ ਹੋਏ ਦੋਵਾਂ ਲੀਡਰਾਂ ਨੂੰ 24 ਘੰਟਿਆਂ ਦੇ ਵਿਚ-ਵਿਚ ਜਵਾਬ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ – ਕੈਨੇਡਾ ਤੋਂ ਅਕਾਲ ਤਖਤ ਸਾਹਿਬ ਪੁੱਜਾ ਵਫਦ! ਪ੍ਰਬੰਧਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

 

Exit mobile version