India Punjab

ਚੋਣ ਅਫ਼ਸਰ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ ; ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ‘ਤੇ ਕਾਰਵਾਈ ਦੀ ਕੀਤੀ ਮੰਗ

The election officer received the Akali Dal delegation; The minority commission chairman demanded action on Lalpura

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਅਰਸ਼ਦੀਪ ਸਿੰਘ ਕਲੇਰ ਨੇ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੀਆਂ ਸਿਆਸੀ ਗਤੀਵਿਧੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਦਰਅਸਲ ਵਿੱਚ ਅਕਾਲੀ ਦਲ ਦਾ ਕਹਿਣਾ ਹੈ ਘੱਟ ਗਿਣਤੀ ਦਾ ਚੇਅਰਮੈਨ ਹੋਣ ਦੇ ਨਾਤੇ ਇਕਬਾਲ ਸਿੰਘ ਲਾਲਪੁਰਾ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਸਕਦੇ।

ਉਨ੍ਹਾਂ ਕਿਹਾ ਕਿ ਉਹ ਸੰਵਿਧਾਨਕ ਅਹੁਦੇ ‘ਤੇ ਤਾਇਨਾਤ ਹਨ। ਉਨ੍ਹਾਂ  ਦਾ ਫਰਜ਼ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਪਰ ਉਸ ਨੇ ਆਪਣਾ ਫਰਜ਼ ਨਿਭਾਉਣ ਦੀ ਬਜਾਏ ਆਪਣੇ ਆਪ ਨੂੰ ਭਾਜਪਾ ਤੱਕ ਸੀਮਤ ਕਰ ਲਿਆ ਹੈ।

ਅਕਾਲੀ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਮੁੱਖ ਅਫਸਰ ਨੂੰ ਮਿਲਣ ਗਏ ਸਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕਾਨੂੰਨੀ ਵਿੰਗ ਦੇ ਮਾਹਿਰ ਜਸਪ੍ਰੀਤ ਸਿੰਘ ਬਰਾੜ ਸਮੇਤ ਕਈ ਆਗੂ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਆਪਣੀ ਜ਼ਿੰਮੇਵਾਰੀ ਭੁੱਲ ਗਏ ਹਨ। ਜਦੋਂ ਵੀ ਕੋਈ ਨੇਤਾ ਭਾਜਪਾ ਵਿਚ ਸ਼ਾਮਲ ਹੁੰਦਾ ਹੈ, ਉਹ ਉਥੇ ਮੌਜੂਦ ਹੁੰਦੇ ਹਨ।

ਜਦੋਂ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋਈ ਤਾਂ ਉਸ ਪ੍ਰੋਗਰਾਮ ਵਿੱਚ ਲਾਲਪੁਰਾ ਹਾਜ਼ਰ ਸਨ। ਫੋਟੋ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਹ ਜਿੱਤ ਦਾ ਚਿੰਨ੍ਹ ਬਣਾਉਂਦੇ ਨਜ਼ਰ ਆ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨਾ ਹੋਣ ਤੋਂ ਬਾਅਦ ਹੁਣ ਦੋਵਾਂ ਦੇ ਰਿਸ਼ਤਿਆਂ ਵਿੱਚ ਖਟਾਸ ਨਜ਼ਰ ਆਉਣ ਲੱਗੀ ਹੈ। ਇਹ ਪਹਿਲੀ ਵਾਰ ਹੈ ਜਦੋਂ ਗਠਜੋੜ ਦੀ ਗੱਲਬਾਤ ਸਿਰੇ ਨਾ ਚੜ੍ਹਨ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਵਿਰੁੱਧ ਸ਼ਿਕਾਇਤ ਦਿੱਤੀ ਹੈ। ਇਸ ਤੋਂ ਪਹਿਲਾਂ ਅਕਾਲੀ ਆਗੂ ਚੋਣ ਕਮਿਸ਼ਨ ਨੂੰ ‘ਆਪ’ ਖ਼ਿਲਾਫ਼ ਸ਼ਿਕਾਇਤ ਦੇ ਚੁੱਕੇ ਹਨ।