Khetibadi Punjab

ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਉਗਰਾਹਾਂ ਨੇ ਕੀਤਾ ਕਿਨਾਰਾ

ਪੰਜਾਬ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਨਾਲ ਇੱਕ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਲਈ SKM ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਨਾਲ ਮੀਟਿੰਗ ਬੁਲਾਈ ਗਈ ਹੈ।

ਇਸੌ ਦੌਰਾਨ ਬੀ.ਕੇ.ਯੂ. ਏਕਤਾ (ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਸਰਕਾਰ ਨਾਲ ਇਸ ਮੀਟਿੰਗ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਇਕ ਵੀਡੀਓ ਜਾਰੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਾਡੀ ਜਥੇਬੰਦੀ ਇਸ ਮੀਟਿੰਗ ਦਾ ਹਿੱਸਾ ਨਹੀਂ ਬਣੇਗੀ। ਅਜਿਹੇ ਹਾਲਾਤ ਵਿਚ ਸਰਕਾਰ ਨਾਲ ਮੀਟਿੰਗ ਕਰਨ ਦਾ ਕੋਈ ਮਤਲਬ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੋਈ ਮੀਟਿੰਗ ਵਿਚ ਸਾਡੇ ਸਾਥੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਤੇ ਹੁਣ ਸਾਨੂੰ ਇਹ ਸਬੂਤ ਦਿੱਤਾ ਜਾਵੇ ਕਿ ਇਸ ਮੀਟਿੰਗ ਦੌਰਾਨ ਸਾਨੂੰ ਗਿ੍ਰਫ਼ਤਾਰ ਨਹੀਂ ਕੀਤਾ ਜਾਵੇਗਾ।