The Khalas Tv Blog Punjab ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਸੱਦਿਆ
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਸੱਦਿਆ

ਪੰਜਾਬ ‘ਚ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਇੱਕ ਵਾਰ ਫਿਰ ਭਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ 30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਿਚਾਲੇ ਅਹਿਮ ਸਾਂਝੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਮਕਸਦ ਕਾਨੂੰਨ ਨੂੰ ਲੈ ਕੇ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣਾ ਹੈ।

ਕਮੇਟੀ ਦੀ ਮੀਟਿੰਗ ਵਿੱਚ ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ, ਪ੍ਰੋ. ਜਗਮੋਹਨ ਸਿੰਘ ਅਤੇ ਲਖਵੀਰ ਸਿੰਘ ਸ਼ਾਮਲ ਸਨ। ਮਾਹਰ ਕਮੇਟੀ ਨੇ 23 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਈ ਸਰਕਾਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਤੋਂ ਬਾਅਦ ਕੀਤੀ ਪ੍ਰੈੱਸ ਕਾਨਫ਼ਰੰਸ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕਮੇਟੀ ਦੇ ਗ਼ੈਰ-ਮੈਂਬਰ ਦੋ ਵਿਅਕਤੀਆਂ ਵੱਲੋਂ ਦਿੱਤੇ ਬਿਆਨ ਗੁੰਮਰਾਹਕੁਨ ਹਨ ਅਤੇ ਉਨ੍ਹਾਂ ਵੱਲੋਂ ਐਕਟ ’ਤੇ ਰੋਕ ਲਾਉਣ ਸਬੰਧੀ ਅਕਾਲ ਤਖ਼ਤ ਦੇ ਆਦੇਸ਼ਾਂ ਪ੍ਰਤੀ ਅਗਿਆਨਤਾ ਪ੍ਰਗਟਾਈ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ‘ਚ 13 ਅਪ੍ਰੈਲ 2026 ਨੂੰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਪਾਸ ਕੀਤਾ ਗਿਆ ਸੀ। ਹਾਲਾਂਕਿ, ਇਸ ਕਾਨੂੰਨ ਨੂੰ ਲੈ ਕੇ ਸ਼ੁਰੂ ਤੋਂ ਹੀ ਸਿੱਖ ਜਥੇਬੰਦੀਆਂ ਤੇ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਏ ਜਾਂਦੇ ਰਹੇ ਹਨ।

 

Exit mobile version