International

ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ਼ ਐਨੇ ਘੰਟੇ ਹੀ ਕੰਮ ਕਰ ਸਕਣਗੇ…

international students, Canada news , work hours, Government

ਕੈਨੇਡਾ ਵਿੱਚ ਪੜ੍ਹਾਈ ਦੇ ਨਾਲ ਕੰਮ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਮਾੜੀ ਖਬਰ ਆਈ ਹੈ। ਦਰਅਸਲ ਇਨ੍ਹਾਂ ਵਿਦਿਆਰਥੀਆਂ ਲਈ ਹਫਤੇ ਵਿੱਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਸਹੂਲਤ 31 ਦਸੰਬਰ 2023 ਨੂੰ ਖਤਮ ਹੋ ਜਾਵੇਗੀ। 1 ਜਨਵਰੀ 2024 ਤੋਂ ਉਹ ਕਨੂੰਨਨ ਹਫ਼ਤੇ ਦੇ ਵੱਧ ਤੋਂ ਵੱਧ ਵੀਹ ਘੰਟੇ ਹੀ ਕੰਮ ਕਰ ਸਕਣਗੇ।

ਦੱਸ ਦੇਈਏ ਕਿ ਨੇ ਪਿਛਲੇ ਸਾਲ ਕੈਨੇਡਾ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਕੌਮਾਂਤਰੀ ਵਿਦਿਆਰਥੀਆਂ ਦੀ ਕੰਮ ਕਰਨ ਦੀ ਸਮਾਂ ਹੱਦ ਵਧਾ ਦਿੱਤੀ ਸੀ।  ਕੈਨੇਡਾ ਵਿੱਚ ਵਿਦਿਆਰਥੀ ਕਾਨੂੰਨੀ ਤੌਰ ਉਤੇ 15 ਨਵੰਬਰ, 2022 ਤੋਂ 31 ਦਸੰਬਰ, 2023 ਤੱਕ ਹਫ਼ਤੇ ਵਿੱਚ 40 ਘੰਟੇ ਕੰਮ ਕਰ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਇਸ ਵੇਲੇ ਮੰਦੀ ਦਾ ਦੌਰ ਚੱਲ ਰਿਹਾ ਹੈ। ਅਜਿਹੇ ਸਮੇਂ ਵਿੱਚ ਮਾਹਰਾਂ ਵੱਲੋਂ ਕੈਨੇਡਾ ਵਿੱਚ ਪੜ੍ਹਣ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਆਪਣਾ ਖਰਚਾ ਨਾਲ ਲੈ ਕੇ ਆਉਣ। ਇਹ ਮੰਦੀ ਦਾ ਪ੍ਰਭਾਵ ਆਉਣ ਵਾਲੇ ਸਮੇਂ ਵਿੱਚ ਵਧਣ ਦੀ ਸੰਭਵਾਨਾ ਜਤਾਈ ਜਾ ਰਹੀ ਹੈ।