India

ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਬਾਰੀ ਮਾਮਲਾ: ਮ੍ਰਿਤਕ ਅਨੁਜ ਥਾਪਨ ਦੇ ਪਰਿਵਾਰ ਨੇ ਅਦਾਲਤ ਦਾ ਖੜਕਾਇਆ ਦਰਵਾਜ਼ਾ

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲਾ ਇੱਕ ਵਿਅਕਤੀ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ ਸੀ, ਜਿਸ ਤੋਂ ਬਾਅਦ ਮ੍ਰਿਤਕ ਅਨੁਜ ਥਾਪਨ ਦੇ ਪਰਿਵਾਰ ਨੇ ਅਨੁਜ ਦੀ ਮੌਤ ਦੀ ਕੇਂਦਰੀ ਜਾਂਚ ਬਿਊਰੋ (CBI) ਕੋਲੋ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਉਸ ਦੇ ਪਰਿਵਾਰ ਨੇ ਬੰਬਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਪੁਲਿਸ ਮੁਤਾਬਕ ਅਨੁਜ ਥਾਪਨ ਨੇ ਖੁਦਕੁਸ਼ੀ ਕੀਤੀ ਹੈ ਪਰ ਉਸ ਦਾ ਪਰਿਵਾਰ ਇਸ ਤੋਂ ਇਨਕਾਰ ਕਰ ਰਿਹਾ ਹੈ। ਉਸ ਦੀ ਮਾਂ ਰੀਟਾ ਦੇਵੀ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ‘ਚ ਦਾਇਰ ਆਪਣੀ ਪਟੀਸ਼ਨ ‘ਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਦੀ ਹੱਤਿਆ ਕੀਤੀ ਹੈ। ਪਟੀਸ਼ਨ ‘ਚ ਅਨੁਜ ਦੀ ਮਾਂ ਰੀਟਾ ਦੇਵੀ ਨੇ ਮੰਗ ਕੀਤੀ ਕਿ ਉਸ ਦੇ ਪੁੱਤਰ ਦੀ ਮੌਤ ਦੀ ਜਾਂਚ ਸੀਬੀਆਈ ਨੂੰ ਦਿੱਤੀ ਜਾਵੇ। ਪਟੀਸ਼ਨ ‘ਚ ਦੋਸ਼ ਲਗਾਇਆ ਹੈ ਕਿ ਅਨੁਜ ਨੂੰ ਪੁਲਿਸ ਹਿਰਾਸਤ ਵਿੱਚ ਕੁੱਟਿਆ ਗਿਆ ਅਤੇ ਤਸੀਹੇ ਦਿੱਤੇ ਗਏ ਹਨ।

ਪਾਈ ਇਸ ਪਟੀਸ਼ਨ ਵਿੱਚ ਅਦਾਲਤ ਤੋਂ ਮੰਗ ਕੀਤੀ ਹੈ ਕਿ ਜਿਸ ਪੁਲਿਸ ਥਾਣੇ, ਹਵਾਲਾਤ ਵਿੱਚ ਅਨੁਜ ਨੂੰ ਰੱਖਿਆ ਗਿਆ ਸੀ, ਉਸ ਦੀ ਸੀਸੀਟੀਵੀ ਫੁਟੇਜ ਦੇਣ ਲਈ ਪੁਲਿਸ ਨੂੰ ਨਿਰਦੇਸ਼ ਦਿੱਤਾ ਜਾਵੇ ਤਾਂ ਕਿ ਸਚਾਈ ਦਾ ਪਤਾ ਲੱਗ ਸਕੇ। ਇਸ ਦੇ ਨਾਲ ਹੀ ਪਟੀਸ਼ਨ ‘ਚ ਥਾਪਨ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ – ਇੱਕੋ ਸਟੇਜ ‘ਤੇ ਇਕੱਠੇ ਹੋਏ ਰਾਜਾ ਵੜਿੰਗ ਤੇ ਰਵਨੀਤ ਬਿੱਟੂ , ਦੋਵਾਂ ਨੇ ਇੱਕ ਦੂਜੇ ਨੂੰ ਪਾਈ ਜੱਫੀ