‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈ ਕੋਰਟ ਨੇ ਕਿਸਾਨੀ ਅੰਦੋਲਨ ਵਿੱਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਨੂੰ ਪੋਸਟ ਮਾਰਟਮ ਰਿਪੋਰਟ ਉੱਤੇ ਮਾਹਿਰਾਂ ਦੀ ਸਲਾਹ ਲੈਣ ਲਈ ਸਮਾਂ ਦੇ ਦਿੱਤਾ ਹੈ। ਨਵਰੀਤ ਸਿੰਘ ਦੇ ਪਰਿਵਾਰ ਨੂੰ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਵੀ ਦਿਖਾਈ ਜਾਵੇਗੀ।
ਅਦਾਲਤ ਨੇ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸਿਹਤ ਸਕੱਤਰ ਨੂੰ ਨਵਰੀਤ ਦੀ ਐਕਸਰੇਅ ਰਿਪੋਰਟ ਦੀ ਜਾਂਚ ਲਈ ਚਿਕਿਤਸਾ ਅਤੇ ਫੋਰੈਂਸਿਕ ਮਾਹਿਰਾਂ ਦੇ ਬੋਰਡ ਦਾ ਗਠਨ ਕਰਨ ਲਈ ਕਿਹਾ ਹੈ। ਅਦਾਲਤ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।